Nabaz-e-punjab.com

ਦੋਧੀ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਮੁਲਜ਼ਮ ਫੜੇ ਨਾ ਜਾਣ ਕਾਰਨ ਦੋਧੀਆਂ ਵਿੱਚ ਭਾਰੀ ਰੋਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਸਥਾਨਕ ਫੇਜ਼-9 ਵਿੱਚ ਇੱਕ ਹਫਤਾ ਪਹਿਲਾਂ ਦੁੱਧ ਪਾ ਰਹੇ ਇੱਕ ਨੌਜਵਾਨ ਕਮਲਪ੍ਰੀਤ ਸਿੰਘ ਤੇ ਜਾਨਲੇਵਾ ਹਮਲਾ ਹੋਣ ਦੇ ਮਾਮਲੇ ਵਿੱਚ ਪੁਲੀਸ ਵਲੋੱ ਹੁਣ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਦੋਧੀਆਂ ਵਿੱਚ ਰੋਸ ਵੱਧ ਰਿਹਾ ਹੈ। ਇਸ ਸਬੰਧੀ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਦੀ ਅਗਵਾਈ ਵਿੱਚ ਹੋਈ ਇੱਕ ਮੀਟਿੰਗ ਵਿੱਚ ਇਸ ਹਮਲੇ ਲਈ ਜਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਕਾਬੂ ਕਰਨ ਦੀ ਮਗ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਦੋਧੀ ਕਮਲਪ੍ਰੀਤ ਸਿੰਘ ਤੇ ਹੋਏ ਕਾਤਲਾਨਾ ਹਮਲੇ ਨੂੰ ਇਕ ਹਫਤਾ ਬੀਤ ਗਿਆ ਹੈ, ਪਰ ਇਸ ਹਮਲੇ ਦੇ ਜਿੰਮੇਵਾਰ ਵਿਅਕਤੀਆਂ ਖਿਲਾਫ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਦੋਧੀਆਂ ਵਿਚ ਰੋਸ ਫੈਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਹਮਲੇ ਨੂੰ ਹਫਤਾ ਬੀਤ ਜਾਣ ਤੇ ਵੀ ਮੁਲਜਮ ਪੁਲੀਸ ਦੀ ਗ੍ਰਿਫਤ ਤੋੱ ਬਾਹਰ ਹਨ। ਸ੍ਰੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਯੂਨੀਅਨ ਦਾ ਇੱਕ ਵਫ਼ਦ ਮੁਹਾਲੀ ਦੇ ਐਸਐਸਪੀ ਨੂੰ ਮਿਲੇਗਾ। ਉਹਨਾਂ ਮੰਗ ਕੀਤੀ ਕਿ ਦੋਧੀ ਕਮਲਪ੍ਰੀਤ ਉਪਰ ਹਮਲਾ ਕਰਨ ਵਾਲਿਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੁਖਵਿੰਦਰ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਸੈਣੀ, ਸੰਤ ਸਿੰਘ ਕੁਰੜੀ, ਗੁਰਮੇਲ ਸਿੰਘ ਮੌਲੀ ਬੈਦਵਾਣ, ਜਸਵੀਰ ਸਿੰਘ ਢਨੋਰਾ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ ਅਤੇ ਗੁਰਦੀਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…