ਭਾਰੀ ਤੂਫ਼ਾਨ: ਛੁੱਟੀ ਵਾਲੇ ਦਿਨ ਕਮਿਸ਼ਨਰ ਸਮੇਤ ਕੰਮ ’ਤੇ ਲੱਗਿਆ ਰਿਹਾ ਮੁਹਾਲੀ ਨਗਰ ਨਿਗਮ ਦਾ ਸਾਰਾ ਸਟਾਫ਼

ਸਿੱਧੂ ਭਰਾਵਾਂ ਦੀ ਅਗਵਾਈ ਹੇਠ ਕੌਂਸਲਰਾਂ ਨੇ ਬਿਜਲੀ ਪਾਣੀ ਦੀ ਸਪਲਾਈ ਬਹਾਲ ਕਰਵਾਉਣ ਲਈ ਕੀਤਾ ਤਨਦੇਹੀ ਨਾਲ ਕੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਮੁਹਾਲੀ ਦੇ ਹਲਕਾ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੇਖਰੇਖ ਹੇਠ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਐਤਵਾਰ ਨੂੰ ਕਮਿਸ਼ਨਰ ਡਾ. ਕਮਲ ਕੁਮਾਰ ਗਰਗ ਸਮੇਤ ਸਮੁੰਚਾ ਸਟਾਫ਼ ਅਤੇ ਸਮੂਹ ਕਾਂਗਰਸੀ ਕੌਂਸਲਰ ਪੂਰੀ ਤਨਦੇਹੀ ਨਾਲ ਪਿਛਲੀ ਰਾਤ ਆਈ ਹਨੇਰੀ ਕਾਰਨ ਟੁੱਟੇ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਚੁੱਕਣ, ਬਿਜਲੀ ਪਾਣੀ ਦੀ ਸਪਲਾਈ ਬਹਾਲ ਕਰਵਾਉਣ ਅਤੇ ਸੜਕਾਂ ਨੂੰ ਸਾਫ਼ ਕਰਵਾਉਣ ਦੇ ਕੰਮ ਵਿੱਚ ਲੱਗੇ ਰਹੇ।
ਜ਼ਿਕਰਯੋਗ ਹੈ ਕਿ ਬੀਤੇ ਰਾਤ ਥੋੜ੍ਹੇ ਸਮੇਂ ਲਈ ਆਏ ਜ਼ਬਰਦਸਤ ਤੂਫਾਨ ਨੇ 100 ਤੋਂ ਵੱਧ ਦਰਖ਼ਤ ਪੁੱਟ ਸੁੱਟੇ ਹਨ ਜਦੋਂਕਿ 100 ਤੋਂ ਵੱਧ ਬਿਜਲੀ ਦੇ ਖੰਭੇ ਵੀ ਤਹਿਸ ਨਹਿਸ ਹੋ ਗਏ। ਬੀਤੀ ਰਾਤ ਕਰੀਬ 10.30 ਵਜੇ ਸਮੁੱਚੇ ਮੁਹਾਲੀ ਸ਼ਹਿਰ ਦੀ ਬਿਜਲੀ ਗੁੱਲ ਹੋ ਗਈ। ਹਾਲਾਂਕਿ ਤੂਫ਼ਾਨ ਤੋਂ ਬਾਅਦ ਆਈ ਬਾਰਸ਼ ਕਾਰਨ ਗਰਮੀ ਤੋਂ ਕੁੱਝ ਹੱਦ ਤੱਕ ਰਾਹਤ ਮਿਲੀ ਪਰ ਲੰਮੇ ਸਮੇਂ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਦੇ ਇਨਵਰਟਰ ਵੀ ਜਵਾਬ ਦੇ ਗਏ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਬਹਿਰਹਾਲ ਬੀਤੀ ਰਾਤ ਤੋਂ ਹੀ ਬਿਜਲੀ ਵਿਭਾਗ ਦੇ ਕਾਮਿਆਂ ਨਾਲ ਤਾਲਮੇਲ ਕਰਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਬਿਜਲੀ ਦੀ ਸਪਲਾਈ ਚਾਲੂ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ ਤਾਂ ਜੋ ਸਮੇਂ ਸਿਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਕੀਤੀ ਜਾ ਸਕੇ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਕੁਝ ਖੇਤਰਾਂ ਵਿੱਚ ਸਵੇਰੇ ਬਿਜਲੀ ਦੀ ਸਪਲਾਈ ਬਹਾਲ ਹੋ ਗਈ ਹਾਲਾਂਕਿ ਕੁਝ ਵਿੱਚ ਦੁਪਹਿਰ ਤੱਕ ਬਿਜਲੀ ਦੀ ਸਪਲਾਈ ਵੀ ਚਾਲੂ ਕਰਵਾ ਦਿੱਤੀ ਗਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਬਹਾਲ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਦਾ ਪੂਰਾ ਸਟਾਫ਼ ਕਮਿਸ਼ਨਰ ਨਗਰ ਨਿਗਮ ਕਮਲ ਗਰਗ ਦੀ ਅਗਵਾਈ ਹੇਠ ਪੂਰੇ ਮੁਹਾਲੀ ਵਿਚ ਅੱਜ ਛੁੱਟੀ ਵਾਲੇ ਦਿਨ ਵੀ ਕੰਮ ’ਤੇ ਲੱਗਿਆ ਰਿਹਾ। ਜੇਸੀਬੀ ਮਸ਼ੀਨਾਂ ਅਤੇ ਟਰੀ ਪਰੂਨਿੰਗ ਮਸ਼ੀਨਾਂ ਦੀ ਵਰਤੋਂ ਨਾਲ ਬਿਜਲੀ ਦੇ ਖੰਭਿਆਂ ਅਤੇ ਡਿੱਗੇ ਹੋਏ ਦਰੱਖਤਾਂ ਨੂੰ ਇਕ ਪਾਸੇ ਕੀਤਾ ਗਿਆ ਅਤੇ ਉਨ੍ਹਾਂ ਦੀ ਕਟਾਈ ਕੀਤੀ ਗਈ। ਇਸ ਦੌਰਾਨ ਸੜਕਾਂ ਤੋਂ ਵੀ ਡਿੱਗੇ ਹੋਏ ਦਰੱਖਤਾਂ ਨੂੰ ਚੁਕਵਾ ਕੇ ਇੱਕ ਪਾਸੇ ਕਰਵਾਇਆ ਗਿਆ ਅਤੇ ਟਰੈਫ਼ਿਕ ਨੂੰ ਸੁਚਾਰੂ ਕੀਤਾ ਗਿਆ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਿੱਥੇ ਇਕ ਪਾਸੇ ਸਮੂਹ ਕੌਂਸਲਰ ਪੂਰੀ ਤਨਦੇਹੀ ਨਾਲ ਉਪਰਾਲੇ ਕਰਦੇ ਰਹੇ ਉੱਥੇ ਮੁਹਾਲੀ ਦੇ ਲੋਕਾਂ ਨੇ ਵੀ ਇਸ ਕੰਮ ਵਿੱਚ ਨਿਗਮ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਰਹੀ ਕਿ ਇਸ ਤੂਫ਼ਾਨ ਕਾਰਨ ਡਿੱਗੇ ਦਰੱਖਤਾਂ ਅਤੇ ਖੰਭਿਆਂ ਨਾਲ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਆਪਣੇ ਵਾਰਡ ਸਮੇਤ ਹੋਰਨਾਂ ਇਲਾਕਿਆਂ ਵਿੱਚ ਵੀ ਡਿੱਗੇ ਹੋਏ ਦਰੱਖਤਾਂ ਨੂੰ ਠੀਕ ਕਰਨ ਬਿਜਲੀ ਦੀ ਸਪਲਾਈ ਬਹਾਲ ਕਰਨ ਅਤੇ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਕੰਮ ਦੀ ਨਜ਼ਰਸਾਨੀ ਕਰਦੇ ਰਹੇ। ਉਨ੍ਹਾਂ ਕਿਹਾ ਕਿ ਮੇਅਰ ਦੀ ਅਗਵਾਈ ਹੇਠ ਸਮੁੱਚੇ ਕੌਂਸਲਰਾਂ ਨੇ ਆਪੋ ਆਪਣੇ ਖੇਤਰਾਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾ ਸਕੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…