Share on Facebook Share on Twitter Share on Google+ Share on Pinterest Share on Linkedin ਵਿਰਸਾ ਸੰਭਾਲ ਲਹਿਰ: ਬੱਚਿਆਂ ਦੇ ਗੁਰਬਾਣੀ ਕੰਠ, ਦਸਤਾਰ ਸਜਾਉਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਵੱਡੀ ਗਿਣਤੀ ’ਚ ਸਿੱਖ ਬੱਚਿਆਂ ਨੂੰ ਵਿਰਸੇ ਨਾਲ ਜੁੜਦੇ ਦੇਖ ਕੇ ਸਕੂਲ ਮਿਲਿਆ: ਪਰਵਿੰਦਰ ਸੋਹਾਣਾ ਨਬਜ਼-ਏ-ਪੰਜਾਬ, ਮੁਹਾਲੀ, 5 ਨਵੰਬਰ: ਵਿਰਸਾ ਸੰਭਾਲ ਲਹਿਰ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7 ਵਿਖੇ ਅੱਠ ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਸਜਾਉਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਲਾਂਡਰਾਂ ਨੇ ਜੇਤੂ ਬੱਚਿਆਂ ਨੂੰ ਨਕਦ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੈਂਕੜੇ ਬੱਚਿਆਂ ਨੂੰ ਵਿਰਸੇ ਨਾਲ ਜੁੜਦਾ ਦੇਖ ਕੇ ਮਨ ਨੂੰ ਕਾਫ਼ੀ ਸਕੂਨ ਮਿਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ’ਤੇ ਅਜਿਹੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਨੌਜਵਾਨਾਂ ਨੂੰ ਮੁੜ ਵਿਰਸੇ ਨਾਲ ਜੋੜਿਆ ਜਾਵੇ। ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਇਸ ਮੌਕੇ ਪ੍ਰਚਾਰਕ ਭਾਈ ਜਤਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਖੁਸ਼ਵਿੰਦਰ ਸਿੰਘ, ਡਾ. ਮਨਜੀਤ ਸਿੰਘ ਅਤੇ ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7 ਦੇ ਸਕੱਤਰ ਮਹਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਬਜੀਤ ਸਿੰਘ ਪਾਰਸ, ਰਮਨਦੀਪ ਸਿੰਘ ਬਾਵਾ, ਸਤਨਾਮ ਸਿੰਘ ਲਾਂਡਰਾਂ, ਸ਼ਵਿੰਦਰ ਸਿੰਘ ਉਬਰਾਏ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ