nabaz-e-punjab.com

ਦਾ ਹੈਰੀਟੇਜ ਪਬਲਿਕ ਹਾਈ ਸਕੂਲ ਨੇ ‘ਦੀਵਾਲੀ’ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵੱਖ ਵੱਖ ਸਕੂਲਾਂ ਵਿੱਚ ਦੀਵਾਲੀ ਨੂੰ ਸਮਰਪਿਤ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ ਅਤੇ ਪਟਾਕਾ ਰਹਿਤ ਦੀਵਾਲੀ ਮਨਾਉਣ ਦਾ ਹੋਕਾ ਦਿੰਦਿਆਂ ਸਕੂਲਾਂ ਦੇ ਵਿਹੜਿਆਂ ਵਿੱਚ ਰੰਗੋਲੀਆਂ ਬਣਾਈਆਂ ਗਈਆਂ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਸਥਾਨਕ ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਵਿੱਚ ਸੋਮਵਾਰ ਨੂੰ ‘ਦੀਵਾਲੀ’ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਪ੍ਰੀ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਬੱਚਿਆ ਨੇ ਹਿੱਸਾ ਲਿਆ। ਸਕੂਲ ਵਿੱਚ ‘ਦੀਵਾ ਸਜਾਉਣ’ ਅਤੇ ‘ਰੰਗੋਲੀ ਬਣਾਉਣ’ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਧਿਆਪਕਾ ਨੇ ਬੱਚਿਆਂ ਨੂੰ ਚੰਗਿਆਈ ਦੀ ਬੁਰਾਈ ’ਤੇ ਜਿੱਤ ਬਾਰੇ ਦੱਸਿਆ। ਅੰਤ ਵਿੱਚ ਸਕੂਲ ਦੇ ਡਾਇਰੈਕਟਰ ਕਨੁਕਸ਼ਾ ਸੇਠੀ ਅਤੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਹਾਂਡਾ ਨੇ ਬੱਚਿਆ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ।

Load More Related Articles
Load More By Nabaz-e-Punjab
Load More In Festivals

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …