
ਹੈਰੀਟੇਜ ਪਬਲਿਕ ਹਾਈ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ, ਪੌਦੇ ਲਗਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਇੱਥੋ ਦੇ ਹੈਰੀਟੇਜ ਪਬਲਿਕ ਹਾਈ ਸਕੂਲ ਪਿੰਡ ਜਗਤਪੁਰਾ (ਮੁਹਾਲੀ) ਵਿਖੇ ਵਣ ਮਹਾਂਉਤਸਵ ਮਨਾਇਆ ਅਤੇ ਸਕੂਲ ਵਿੱਚ ਫਲਦਾਰ ਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੀ ਡਾਇਰੈਕਟਰ ਸ੍ਰੀਮਤੀ ਕਿਨਸ਼ੁਕਾ ਸੇਠੀ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਿਸ਼ਾ ਹਾਂਡਾ ਨੇ ਸਕੂਲ ਦੇ ਵਿਹੜੇ ਵਿੱਚ ਇਕ ਇਕ ਪੌਦਾ ਲਗਾ ਕੇ ਇਸ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਇਸ ਮਗਰੋਂ ਸਕੂਲ ਦੇ ਸਟਾਫ਼ ਮੈਂਬਰਾਂ ਨੇ ਗਰਾਉਂਡ ਵਿੱਚ ਫੁਲ ਬੂਟੇ ਲਗਾਏ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ।
ਇਸ ਮੌਕੇ ਅਧਿਆਪਕਾ ਨੇ ਸਵੱਛ ਵਾਤਾਵਰਨ ਲਈ ਪਿੰਡ ਜਗਤਪੁਰਾ ਅਤੇ ਨੇੜਲੀਆਂ ਕਲੋਨੀਆਂ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਦਾ ਐਲਾਨ। ਪ੍ਰਿੰਸੀਪਲ ਨਿਸ਼ਾ ਹਾਂਡਾ ਨੇ ਕਿਹਾ ਕਿ ਸਕੂਲ ਕੰਪਲੈਕਸ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਜਾਰੀ ਰੱਖੇਗੀ ਜਾਵੇਗੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਕੂਲ ਵੱਲੋਂ ਬਣਦਾ ਯੋਗਦਾਨ ਪਾਇਆ ਜਾਵੇਗਾ।