Share on Facebook Share on Twitter Share on Google+ Share on Pinterest Share on Linkedin ਸਾਡਾ ਵਿਰਸਾ, ਸਾਡਾ ਮਾਣ:ਦਸਤਾਰ ਉੱਚੇ ਕਿਰਦਾਰ ਦੀ ਪ੍ਰਤੀਕ: ਭਾਈ ਜਤਿੰਦਰਪਾਲ ਸਿੰਘ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇਣੀ ਜ਼ਰੂਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ: ਕਲਗੀਧਰ ਸੇਵਕ ਜਥਾ ਦੇ ਮੁਖੀ ਅਤੇ ਫੇਜ਼3ਬੀ2 ਮਾਰਕੀਟ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇਣੀ ਜਰੂਰੀ ਹੈ ਤਾਂ ਕਿ ਪੰਜਾਬ ਦੀ ਨੌਜਵਾਨ ਪੀੜੀ ਦਸਤਾਰਧਾਰੀ ਹੋ ਸਕੇ। ਮੁਹਾਲੀ ਵਿਖੇ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਪੱਛਮੀ ਸਭਿਆਚਾਰ ਵੱਲ ਆਕ੍ਰਸਿਤ ਹੋ ਕੇ ਆਪਣੇ ਵਿਰਸੇ ਨੂੰ ਵਿਸਾਰ ਕੇ ਸਾਡੇ ਗੁਰੂ ਸਾਹਿਬਾਨ ਵੱਲੋਂ ਬਖਸੀ ਸਰਦਾਰੀ ਦਾ ਤਾਜ ਦਸਤਾਰ ਤੋਂ ਦੂਰ ਹੋ ਗਈ ਹੈ, ਇਸ ਲਈ ਨੌਜਵਾਨ ਪੀੜੀ ਨੂੰ ਸਿਰਾਂ ਉਪਰ ਦਸਤਾਰ ਨੂੰ ਮੁੜ ਸਜਾਉਣ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਸਾਰਥਿਕ ਨਤੀਜੇ ਨਿਕਲ ਰਹੇ ਹਨ। ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਨੌਜਵਾਨ ਸਿੱਖ ਪੀੜ੍ਹੀ ਦਸਤਾਰ ਪ੍ਰਤੀ ਆਪਣੇ ਵਿਚਾਰਾਂ ਨੂੰ ਬਦਲ ਰਹੀ ਹੈ ਅਤੇ ਦਸਤਾਰ ਬੰਨ੍ਹਣ ਵੱਲ ਰੁਚਿਤ ਹੋ ਰਹੀ ਹੈ. ਭਾਈ ਜੇ ਪੀ ਸਿੰਘ ਨੇ ਕਿਹਾ ਕਿ ਇਸਦੇ ਨਾਲ ਹੀ ਹਰ ਵਿਅਕਤੀ ਨੂੰ ਆਪਣੇ ਕਿਰਦਾਰ ਨੂੰ ਵੀ ਉਚਾ ਚੁਕਣਾ ਚਾਹੀਦਾ ਹੈ ਕਿਉਂਕਿ ਜਿਹੜਾ ਵਿਅਕਤੀ ਦਸਤਾਰ ਸਜਾਉਂਦਾ ਹੋਵੇ ਉਸਦਾ ਕਿਰਦਾਰ ਵੀ ਸਾਫ ਸੁਥਰਾ ਹੋਣਾ ਚਾਹੀਦਾ ਹੈ ਕਿਉਂਕਿ ਦਸਤਾਰ ਉਚੇ ਕਿਰਦਾਰ ਦੀ ਪ੍ਰਤੀਕ ਹੈ। ਭਾਈ ਜੇਪੀ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦਸਤਾਰ ਚੇਤਨਾ ਲਹਿਰ ਚਲਾਉਣ ਦੀ ਲੋੜ ਹੈ ਤਾਂ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਮਿਲ ਸਕੇ ਅ ਤੇ ਨੌਜਵਾਨ ਪੀੜ੍ਹੀ ਦਸਤਾਰਧਾਰੀ ਹੋ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ