Share on Facebook Share on Twitter Share on Google+ Share on Pinterest Share on Linkedin ਬਹੁ ਕਰੋੜੀ ਹੈਰੋਇਨ ਤਸਕਰੀ ਮਾਮਲਾ: ਮੁਲਜ਼ਮ ਤਾਰਿਕ ਅਹਿਮਦ ਨੂੰ 8 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਵਿੱਚ ਭੇਜੀ ਗਈ ਸੀ ਹੈਰੋਇਨ ਦੀ ਵੱਡੀ ਖੇਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ: ਅੰਮ੍ਰਿਤਸਰ ਦੇ ਬਹੁ ਕਰੋੜੀ ਹੈਰੋਇਨ ਤਸਕਰੀ ਦੀ ਮਾਮਲੇ ਸੁਣਵਾਈ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਹੋਈ। ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮ ਤਾਰਿਕ ਅਹਿਮਦ ਨੂੰ ਮੁਹਾਲੀ ਦੀ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਅੱਠ ਦਿਨ ਦੇ ਪੁਲੀਸ ਰਿਮਾਂਡ ’ਤੇ ਐਨਆਈਏ ਦੇ ਸਪੁਰਦ ਕੀਤਾ ਗਿਆ। ਇਸ ਸਬੰਧੀ ਐਨਆਈਏ ਦੀ ਜਾਂਚ ਟੀਮ ਨੇ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਇਸ ਕੇਸ ਨਾਲ ਸਬੰਧਤ ਲੋੜੀਂਦੀ ਸਾਰੇ ਦਸਤਾਵੇਜ਼ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਤਾਰਿਕ ਅਹਿਮਦ ਦੀ ਸਪੁਰਦਾਰੀ ਉਨ੍ਹਾਂ (ਐਨਆਈਏ) ਨੂੰ ਸੌਂਪਣ ਦੀ ਗੁਹਾਰ ਲਗਾਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਅਨੁਸਾਰ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 2600 ਕਰੋੜ ਰੁਪਏ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਏਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਲਿਆਂਦੀ ਜਾ ਰਹੀ ਸੀ। ਇਹ ਨਸ਼ੀਲੇ ਪਦਾਰਥ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਰੱਖੇ ਹੋਏ ਸੀ। ਇਹ ਮਾਮਲਾ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਤਾਰਿਕ ਅਹਿਮਦ ਵਾਸੀ ਹੰਦਵਾੜਾ (ਜੰਮੂ ਕਸ਼ਮੀਰ) ਦੇ ਖ਼ਿਲਾਫ਼ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਅਦਾਲਤ ਵਿੱਚ ਵਿਚਾਰ ਅਧੀਨ ਸੀ ਲੇਕਿਨ ਐਤਵਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਗੁਰਪਿੰਦਰ ਸਿੰਘ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਤੋਂ ਬਾਅਦ ਇਸ ਕੇਸ ਦੀ ਜਾਂਚ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਹੈ। ਐਨਆਈਏ ਨੇ ਵੱਖਰਾ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਐਨਆਈਏ ਦੀ ਜਾਂਚ ਵਿੱਚ ਬਹੁ ਕਰੋੜੀ ਨਸ਼ਾ ਤਸਕਰੀ ਮਾਮਲੇ ਦੀਆਂ ਗੁੱਝੀਆਂ ਗੰਢਾਂ ਖੁੱਲ੍ਹਣਗੀਆਂ। ਮਿਲੀ ਜਾਣਕਾਰੀ ਅਨੁਸਾਰ ਗੁਰਪਿੰਦਰ ਸਿੰਘ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਉਸ ਸਮੇਂ ਆਪਣੀ ਹਿਰਾਸਤ ਵਿੱਚ ਲਿਆ ਗਿਆ ਸੀ ਜਦੋਂ ਉਹ ਅਟਾਰੀ ਬਾਰਡਰ ਦੇ ਰਾਹੀਂ ਟਰੱਕ ਵਿੱਚ ਸਮਾਨ ਲੈ ਕੇ ਪੰਜਾਬ ਆ ਰਿਹਾ ਸੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸੀ। ਬਾਅਦ ਵਿੱਚ ਪੁਲੀਸ ਨੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁੱਛਗਿੱਛ ਦੌਰਾਨ ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ, ਜੇਲ੍ਹ ਵਿੱਚ ਮੁਲਜ਼ਮ ਗੁਰਪਿੰਦਰ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਨੇ ਪੁਲੀਸ ’ਤੇ ਉਸਦੇ ਬੇਟੇ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦਾ ਦੋਸ਼ ਲਗਾਉਂਦੇ ਹੋਏ ਆਪਣੇ ਦੂਜੇ ਬੇਟੇ ਪਰਮਿੰਦਰ ਸਿੰਘ ਦੀ ਸੁਰੱਖਿਆ ਦੀ ਮੰਗ ਕੀਤੀ ਅਤੇ ਪੁਲੀਸ ਦੀ ਕਾਰਵਾਈ ’ਤੇ ਸਵਾਲ ਚੁੱਕੇ ਗਏ। ਇਸ ਮਗਰੋਂ ਇਹ ਕੇਸ ਐਨਆਈਏ ਨੂੰ ਸੌਂਪਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ