Nabaz-e-punjab.com

ਨਗਰ ਨਿਗਮ ਚੋਣਾਂ: ਹਾਈ ਕੋਰਟ ਵੱਲੋਂ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ

ਹਾਈ ਕੋਰਟ ਵੱਲੋਂ ਮੁਹਾਲੀ ਦੀ ਵਾਰਡਬੰਦੀ ਬਾਰੇ ਸਾਬਕਾ ਕੌਂਸਲਰ ਤੇ ਮੁਹਾਲੀ ਵਾਸੀ ਦੀਆਂ ਪਟੀਸ਼ਨਾਂ ਖਾਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ ਦਿੰਦਿਆਂ ਮੁਹਾਲੀ ਨਗਰ ਨਿਗਮ ਦੀ ਚੋਣਾਂ ਸਬੰਧੀ ਨਵੀਂ ਵਾਰਡਬੰਦੀ ਅਤੇ ਰਾਖਵੇਂਕਰਨ ਬਾਰੇ ਪਟੀਸ਼ਨਾਂ ਨੂੰ ਮੁੱਢੋਂ ਖਾਰਜ ਕਰ ਦਿੱਤਾ ਹੈ।
ਅਕਾਲੀ ਦਲ ਦੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਗਲਤ ਤਰੀਕੇ ਨਾਲ ਵਾਰਡਬੰਦੀ ਕਰਨ ਅਤੇ ਫੇਜ਼-6 ਦੇ ਵਸਨੀਕ ਬਚਨ ਸਿੰਘ ਨੇ ਰਾਖਵੇਂਕਰਨ ਖ਼ਿਲਾਫ਼ ਵੱਖੋ-ਵੱਖ ਪਟੀਸ਼ਨਾਂ ਦਾਇਰ ਕਰਕੇ ਇਨਸਾਫ਼ ਦੀ ਮੰਗ ਕੀਤੀ ਸੀ। ਪਿਛਲੇ ਦਿਨੀਂ ਜਸਟਿਸ ਗਿਰੀਸ਼ ਅਗਨੀਹੋਤਰੀ ਅਤੇ ਜਤਿੰਦਰਾ ਚੌਹਾਨ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਉੱਚ ਅਦਾਲਤ ਨੇ ਉਕਤ ਦੋਵੇਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

Load More Related Articles

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…