Share on Facebook Share on Twitter Share on Google+ Share on Pinterest Share on Linkedin ਕਰੋਨਾ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ, ਫੋਨ ਨੰਬਰ ਕੀਤੇ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਇੱਕ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ (0172-2219500) ਚੇਅਰਪਰਸਨ ਹਨ ਜਦੋਂਕਿ ਐਸਐਸਪੀ (0172-2219211), ਸਿਵਲ ਸਰਜਨ (0172-2226343), ਨਗਰ ਨਿਗਮ (0172-5044911), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ (0172-2219170) ਮੈਂਬਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾ ਮੀਟਿੰਗ ਕਰੇਗੀ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਨਿਯਮਾ ਦੀ ਉਲੰਘਣਾ ਪਾਏ ਜਾਣ ਦੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਲੋਕਾਂ ਨੂੰ ਮਾਸਕ ਦੀ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਮਾਸਕ ਸਹੀ ਤਰੀਕੇ ਨਾਲ ਨਾ ਪਾਉਣ ਦੀ ਸੂਰਤ ਵਿੱਚ ਇਸ ਨੂੰ ਮਾਸਕ ਨਾ ਪਹਿਨਣ ਸਮਝਦੇ ਹੋਏ ਕੋਵਿਡ-19 ਦੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਕਮੇਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ