ਸਰਕਾਰੀ ਸਮਾਰਟ ਸਕੂਲਾਂ ਵਿੱਚ ਉੱਚ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ: ਸਿੱਧੂ

ਕੈਬਨਿਟ ਮੰਤਰੀ ਬਲਬੀਰ ਸਿੱਧੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਦਾ ਉਦਘਾਟਨ

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਸਰਕਾਰੀ ਸਮਾਰਟ ਸਕੂਲਾਂ ਵਿੱਚ ਉੱਚ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰੀ ਸਮਾਰਟ ਸਕੂਲਾਂ ਨੂੰ ਪ੍ਰਾਈਵੇਟ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਦਾ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰਕੇ ਰੁਜ਼ਗਾਰ ਅਤੇ ਆਪਣਾ ਕਾਰੋਬਾਰ ਕਰਨ ਦੇ ਕਾਬਲ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਬਾਕਾਇਦਾ ਸਖ਼ਤ ਮੁਕਾਬਲੇ ਦੀ ਪ੍ਰੀਖਿਆ ਪਾਸ ਕਰ ਕੇ ਆਉਂਦੇ ਹਨ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨਾਲੋਂ ਵੱਧ ਕਾਬਲ ਅਤੇ ਤਜਰਬੇਕਾਰ ਹੁੰਦੇ ਹਨ। ਇਸ ਲਈ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ ਸਮੇਤ ਵੱਡੇ-ਵੱਡੇ ਅਹੁਦਿਆਂ ’ਤੇ ਸੇਵਾਵਾਂ ਦੇ ਰਹੇ ਵਿਅਕਤੀਆਂ ’ਚੋਂ ਜ਼ਿਆਦਾਤਰ ਅਜਿਹੇ ਹਨ, ਜਿਹੜੇ ਸਰਕਾਰੀ ਸਕੂਲਾਂ ’ਚ ਪੜੇ ਹਨ।
ਉਨ੍ਹਾਂ ਅਧਿਆਪਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਸਿਰਫ਼ ਸਰਕਾਰੀ ਨੌਕਰੀਆਂ ਉੱਤੇ ਨਿਰਭਰ ਨਾ ਕਰਨ ਸਗੋਂ ਸਵੈ ਰੁਜ਼ਗਾਰ ਰਾਹੀਂ ਆਪਣਾ ਭਵਿੱਖ ਸੰਵਾਰਨ ਦੀ ਸੋਚਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਪੜ੍ਹਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਨੂੰ ਵੀ ਚੋਣ ਵਾਅਦੇ ਮੁਤਾਬਕ ਸਮਾਰਟ ਸਕੂਲ ਬਣਾਇਆ ਗਿਆ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ ਨੇ ਕਿਹਾ ਕਿ ਮਨੌਲੀ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਦੀ ਚੋਣ 5 ਸਾਲਾਂ ਦੇ ਵਿੱਦਿਅਕ ਰਿਕਾਰਡ, ਖੇਡਾਂ ਅਤੇ ਹੋਰ ਪ੍ਰਾਪਤੀਆਂ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਮੌਕੇ ਸਕੂਲ ਦੇ ਈਕੋ ਕਲੱਬ, ਸੋਸ਼ਲ ਸਾਇੰਸ ਕਲੱਬ ਅਤੇ ਮੈਥ ਕਲੱਬ ਦੀਆਂ ਧਰਤੀ ਤੇ ਦਿਲਕਸ਼ ਕਲਾਕ੍ਰਿਤੀਆਂ ਪੇਸ਼ ਕੀਤੀਆਂ ਗਈਆਂ ਅਤੇ ਸਕੂਲ ਵਿੱਚ ਸਥਾਪਿਤ ਆਈਟੀ, ਆਟੋ ਮੋਬਾਈਲ ਅਤੇ ਸਾਇੰਸ ਗਤੀਵਿਧੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਨੂੰਨੀ ਸਲਾਹਕਾਰ ਰਾਮ ਕ੍ਰਿਸ਼ਨ, ਗੁਰਚਰਨ ਸਿੰਘ, ਐਸਸੀਈਆਰਟੀ ਦੀ ਅਸਿਸਟੈਂਟ ਡਾਇਰੈਕਟਰ ਸ੍ਰੀਮਤੀ ਪ੍ਰਭਜੋਤ ਕੌਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਪ੍ਰਿੰਸੀਪਲ ਨਵਕਿਰਨ ਕੌਰ, ਜਸਮੀਨ ਕੌਰ, ਹਰਮਿੰਦਰ ਕੌਰ, ਗੁਰਦੀਪ ਸਿੰਘ ਬਾਸੀ, ਜੋਰਾ ਸਿੰਘ, ਗਿਆਨੀ ਗੁਰਮੇਲ ਸਿੰਘ, ਨੰਬਰਦਾਰ ਅਮਰ ਸਿੰਘ, ਦਰਬਾਰਾ ਸਿੰਘ, ਪਾਲ ਸਿੰਘ, ਜਸਵੰਤ ਸਿੰਘ, ਅਸ਼ੋਕ ਕੁਮਾਰ, ਜਸਵੰਤ ਸਿੰਘ, ਜਗਤਾਰ ਸਿੰਘ ਘੋਲਾ, ਗੁਰਬਚਨ ਸਿੰਘ ਸਰਪੰਚ ਪ੍ਰੇਮਗੜ੍ਹ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…