ਪ੍ਰੈਸ ਕਲੱਬ ਐਸਏਐਸ ਨਗਰ ਦੀ ਚੋਣ, ਹਿਲੇਰੀ ਵਿਕਟਰ ਮੁੜ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਪ੍ਰੈਸ ਕਲੱਬ ਐਸਏਐਸ ਨਗਰ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਹਿਲੇਰੀ ਵਿਕਟਰ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਮਨੋਜ ਮਨੀ ਜੋਸ਼ੀ ਨੂੰ ਚੇਅਰਮੈਨ, ਦਲਜੀਤ ਸਿੰਘ ਨੂੰ ਵਾਈਸ ਚੇਅਰਮੈਨ, ਸੁਖਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਦੀਪ ਕੌਰ ਵਿਰਕ ਤੇ ਜਸਵੀਰ ਸਿੰਘ ਜੱਸੀ ਨੂੰ ਮੀਤ ਪ੍ਰਧਾਨ, ਪ੍ਰਦੀਪ ਸਿੰਘ ਹੈਪੀ ਨੂੰ ਜਨਰਲ ਸਕੱਤਰ, ਲਖਵੰਤ ਸਿੰਘ ਨੂੰ ਸੰਯੁਕਤ ਸਕੱਤਰ, ਉਜਲ ਸਿੰਘ ਨੂੰ ਸੰਗਠਨ ਸਕੱਤਰ ਅਤੇ ਕੁਲਵੰਤ ਗਿੱਲ ਨੂੰ ਦਫ਼ਤਰ ਸਕੱਤਰ ਚੁਣਿਆ ਗਿਆ।
ਪ੍ਰੈੱਸ ਕਲੱਬ ਦੇ ਚੇਅਰਮੈਨ ਮਨੋਜ ਜੋਸ਼ੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੇਂ ਚੁਣੇ ਨੁਮਾਇੰਦਿਆਂ ਨੂੰ ਜ਼ਿੰਮੇਵਾਰੀ ਸੰਭਾਲਣ ਦੇ ਲਈ ਜਲਦੀ ਹੀ ਤਾਜਪੋਸ਼ੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਜਲਦੀ ਹੀ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਅਗਲੇ ਹਫ਼ਤੇ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਵਿਸ਼ਾਲ ਇਕੱਤਰਤਾ ਸੱਦੀ ਗਈ ਹੈ। ਜਿਸ ਵਿੱਚ ਇਸ ਸਮਾਗਮ ਨੂੰ ਕਰਵਾਉਣ ਲਈ ਸਾਰੇ ਮੈਂਬਰਾਂ ਦੀਆਂ ਕਮੇਟੀਆਂ ਬਣਾ ਕੇ ਬਕਾਇਦਾ ਡਿਊਟੀਆਂ ਲਗਾਈਆਂ ਜਾਣਗੀਆਂ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…