Share on Facebook Share on Twitter Share on Google+ Share on Pinterest Share on Linkedin ਹਿੰਦੂ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਅੱਜ, ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਹਿੰਦੂ ਨੂੰ ਸਮਰਥਨ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਉੱਪਰ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ 14 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿਤਾ ਗਿਆ ਹੈ। ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ, ਚੇਅਰਮੈਨ ਰਜਿੰਦਰ ਧਾਰੀਵਾਲ, ਪ੍ਰਧਾਨ ਕੀਰਤ ਮੁਹਾਲੀ, ਜਿਲਾ ਮੁਹਾਲੀ ਪ੍ਰਧਾਨ ਠੇਕੇਦਾਰ ਗਿਆਨ ਚੰਦ, ਮਹਿਲਾ ਵਿੰਗ ਪੰਜਾਬ ਪ੍ਰਧਾਨ ਆਸ਼ਾ ਕਾਲੀਆ ਨੇ ਪੰਜਾਬ ਬੰਦ ਸਬੰਧੀ ਵੱਖ ਵੱਖ ਜਥੇਬੰਦੀਆਂ ਤੋੱ ਸਹਿਯੋਗ ਮੰਗਿਆ ਸੀ। ਇਸ ਦੌਰਾਨ ਮੁਹਾਲੀ ਮੋਟਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਅਮਨਦੀਪ ਸਿੰਘ ਅਬਿਆਨਾ, ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਜਨਰਲ ਸਕੱਤਰ ਅਸ਼ੋਕ ਝਾਅ (ਕੌਂਸਲਰ), ਮੁਹਾਲੀ ਚਰਚਿਸ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਰਾਏ, ਯੂਵਾ ਬ੍ਰਾਮਣ ਸਭਾ ਤੋਂ ਵਿਵੇਕ ਕ੍ਰਿਸ਼ਨ ਜੋਸ਼ੀ, ਗਊ ਸੇਵਾ ਸਮਿਤੀ ਤੋਂ ਵਿਜੇਤਾ ਮਹਾਜਨ, ਪੁਜਾਰੀ ਪ੍ਰੀਸ਼ਦ ਜਿਲਾ ਮੁਹਾਲੀ ਦੇ ਪ੍ਰਧਾਨ ਜਗਦੰਬਾ ਰਤੌਂਲੀ, ਖਰੜ ਵਪਾਰ ਮੰਡਲ ਦੇ ਪ੍ਰਧਾਨ ਪੰਡਿਤ ਅਸ਼ੌਕ ਕੁਮਾਰ ਨੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਨੇ ਅੱਜ ਵਪਾਰ ਮੰਡਲ ਮੁਹਾਲੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ 14 ਜੁਲਾਈ ਦੇ ਪੰਜਾਬ ਬੰਦ ਲਈ ਸਮਰਥਨ ਮੰਗਿਆ। ਇਸ ਮੌਕੇ ਵਪਾਰ ਮੰਡਲ ਮੁਹਾਲੀ ਦੇ ਆਗੂਆਂ ਨੇ ਕਿਹਾ ਕਿ ਅਮਰਨਾਥ ਯਾਤਰੀਆਂ ਉੱਪਰ ਹਮਲੇ ਦੀ ਉਹ ਸਖਤ ਨਿਖੇਧੀ ਕਰਦੇ ਹਨ। ਬੇਕਸੂਰਾਂ ਦੀਆਂ ਜਾਨਾਂ ਲੈਣ ਨਾਲ ਕੋਈ ਮਸਲਾ ਹਲ ਨਹੀਂ ਹੰਦਾ। ਉਹਨਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਤੀਆਂ ਜਾਣ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸ਼ ਕੁਲਵੰਤ ਸਿੰਘ ਚੌਧਰੀ, ਚੇਅਰਮੈਨ ਸ਼ੀਤਲ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਮੀਤ ਪ੍ਰਧਾਨ ਸੁਰੇਸ਼ ਗੋਇਲ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ