Share on Facebook Share on Twitter Share on Google+ Share on Pinterest Share on Linkedin ਇਤਿਹਾਸਕ ਗੁਰਦੁਆਰਾ ਚੱਪੜਚਿੜੀ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿੱਚ ਸੋਮਵਾਰ ਨੂੰ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਗੁਰਦੁਆਰਾ ਚੱਪੜਚਿੜੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ, ਸੁਖਵਿੰਦਰ ਸਿੰਘ ਅਤੇ ਐਸਜੀਪੀਸੀ ਅਤੇ ਗੁਰਦੁਆਰਾ ਅੰਬ ਸਾਹਿਬ ਦਾ ਸਟਾਫ਼ ਹਾਜ਼ਰ ਸਨ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅੱਜ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਅਮਰਜੀਤ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬਾਬਾ ਦੀਪ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਸੀਸ ਤਲੀ ’ਤੇ ਧਰ ਕੇ ਆਪਣਾ ਪ੍ਰਣ ਨਿਭਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਸਤਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਅਤੇ ਬਠਿੰਡਾ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ, ਭਾਈ ਸੁਖਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ