Nabaz-e-punjab.com

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਵਿਸ਼ਾਲ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆਂ ਗਿਆ। ਭਾਈ ਮਲਕੀਤ ਸਿੰਘ ਪਪਰਾਲੀ ਦੇ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਚਾਰ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਰਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਰਣਜੀਤ ਸਿੰਘ ਖਾਲਸਾ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਮੀਰੀ ਪੀਰੀ ਪੰਥ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਆਇਆ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਸੰਤਬੀਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਭਾਈ ਧੰਨਾ ਸਿੰਘ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 17 ਅਗਸਤ ਨੂੰ ਦੇਸ਼ ਕੌਮ ਅਤੇ ਧਰਮ ਖਾਤਰ ਹਜਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਚ ਕੋਟੀ ਦੇ ਰਾਗੀ ਢਾਡੀ ਕਵੀਸ਼ਰ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰ ਜਿਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…