Share on Facebook Share on Twitter Share on Google+ Share on Pinterest Share on Linkedin ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਕੰਪਲੈਕਸ ਵਿੱਚ ਨਿੰਮ ਤੇ ਅੰਬ ਦੇ ਬੂਟੇ ਲਗਾਏ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ: ਬੀਬੀ ਲਾਂਡਰਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਸ਼੍ਰੋਮਣੀ ਅਕਾਲੀ ਦਲ (ਮਹਿਲਾ ਵਿੰਗ) ਵੱਲੋਂ ਪ੍ਰਧਾਨ ਬੀਬੀ ਜਗੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਗੁਰਦੁਆਰਾ ਕੰਪਲੈਕਸ ਵਿੱਚ ਨਿੰਮ ਅਤੇ ਅੰਬ ਦੇ ਬੂਟੇ ਲਗਾਏ ਗਏ। ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਹਰੇਕ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਦਿਆਂ ਕਿਹਾ ਕਿ ਮਨੁੱਖੀ ਜੀਵਨ ਲਈ ਨਿੰਮ ਇੱਕ ਬਹੁਤ ਹੀ ਵਧੀਆ ਪੌਦਾ ਹੈ ਜੋ ਕਿ ਸਾਨੂੰ ਕਈ ਕਿਸਮ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਮੌਕੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਦਾ ਇਤਿਹਾਸ ਅੰਬਾਂ ਨਾਲ ਜੁੜਿਆ ਹੋਇਆ ਹੈ। ਇਸ ਕਰਕੇ ਇਸ ਸਮੇਂ ਅੰਬਾਂ ਦੇ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿ ਰਾਏ ਸਾਹਿਬ ਵਾਤਾਵਰਨ ਨੂੰ ਬਹੁਤ ਪਿਆਰ ਕਰਦੇ ਸਨ। ਇਸ ਲਈ ਗੁਰਦੁਆਰਾ ਕਮੇਟੀ ਅਤੇ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ। ਇਸ ਮੌਕੇ ਗੁਰਮੀਤ ਕੌਰ, ਕਮਲਜੀਤ ਕੌਰ ਸੋਹਾਣਾ, ਰਮਨਦੀਪ ਕੌਰ ਕੁੰਭੜਾ, ਕਰਮਜੀਤ ਕੌਰ ਮਟੌਰ, ਰਜਨੀ ਗੋਇਲ, ਰਜਿੰਦਰ ਕੌਰ ਕੁੰਭੜਾ, ਜਸਵੀਰ ਕੌਰ ਅੱਤਲੀ (ਸਾਰੇ ਸਾਬਕਾ ਅਕਾਲੀ ਕੌਂਸਲਰ), ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ ਸੈਣੀ ਅਤੇ ਗੁਰਦੁਆਰਾ ਸਾਹਿਬ ਦੇ ਕੈਸ਼ੀਅਰ ਜਗਜੀਤ ਸਿੰਘ ਸਿੱਧੂ, ਪ੍ਰਭਜੀਤ ਸਿੰਘ, ਪਰਵਿੰਦਰ ਸਿੰਘ, ਗੁਰਮੀਤ ਸਿੰਘ, ਭਾਈ ਜਸਪਾਲ ਸਿੰਘ ਰਾਗੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ