ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮਨਾਇਆ ਦਸਵੀਂ ਦਾ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਇੱਥੋੱ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀੱ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਬਾਠ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫੌਜ਼ ਦੇ ਜਰਨੈਲ ਭਾਈ ਬਚਿੱਤਰ ਸਿੰਘ ਜੀ ਦੁਆਰਾ ਜੰਗ ਏ ਮੈਦਾਨ ਵਿੱਚ ਖੂਨੀ ਹਾਥੀ ਦਾ ਮੁਕਾਬਲਾ ਕਰਨ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਭਾਈ ਤੇਜਿੰਦਰ ਸਿੰਘ ਗੁਰਦਾਸਪੁਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀੱ ਸੰਗਤਾਂ ਨੂੰ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਆਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀੱ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋੱ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋੱ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਓਕਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਸੁਖਵਿੰਦਰ ਸਿੰਘ, ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਆਉਣ ਵਾਲੀ ਮਿਤੀ 2 ਨਵੰਬਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਲ਼ਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ, ਢਾਡੀ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…