ਖਿਜ਼ਰਾਬਾਦ ਵਿੱਚ ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 7 ਮਾਰਚ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਅਤੇ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਸਲਾਨਾ ਹੋਲਾ ਮੁਹੱਲਾ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ। ਇਸ ਮੌਕੇ ਗੁਰਦਵਾਰਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਰਖਵਾਏ ਵੱਖੋ ਵੱਖਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲੇ ਪੰਡਾਲਾਂ ਵਿਚ ਢਾਡੀ ਜਥਿਆਂ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ, ਜਸਪਾਲ ਸਿੰਘ ਤਾਨ, ਬਲਵਿੰਦਰ ਸਿੰਘ ਬਗੀਚਾ, ਦਲੇਰ ਕੌਰ ਖਾਲਸਾ, ਨਿਊ ਚੰਡੀਗੜ੍ਹ ਵਾਲੀਆਂ ਬੀਬੀਆਂ ਦਾ ਜਥਾ, ਸੰਦੀਪ ਸਿੰਘ ਗਿ ਪ੍ਰਿਤਪਾਲ ਸਿੰਘ ਬੈਂਸ, ਗੁਰਦੇਵ ਸਿੰਘ ਕੋਨਾ, ਕਥਾਵਾਚਕ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ ਤੀਰ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਗੁਰ ਇਤਿਹਾਸ ਸੁਣਕੇ ਨਿਹਾਲ ਕੀਤਾ।
ਇਸ ਦੌਰਾਨ ਗੁਰਦਵਾਰਾ ਜ਼ੋਰਾਵਰ ਸਿੰਘ ਸਾਹਿਬ ਵਿਖੇ ਮੰਚ ਸੰਚਾਲਕ ਦੀ ਭੂਮਿਕਾ ਮਨਦੀਪ ਸਿੰਘ ਖਿਜ਼ਰਾਬਾਦ ਅਤੇ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਮੰਚ ਸੰਚਾਲਕ ਦੀ ਭੂਮਿਕਾ ਮੇਜਰ ਜਗਮੋਹਨ ਸਿੰਘ ਨੇ ਬਾਖੂਬੀ ਨਿਭਾਈ ਤੇ ਗੁਰਦਵਾਰਾ ਸਾਹਿਬਾਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਨੰਬਰਦਾਰ ਬਲਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਪ ਸਿੰਘ, ਚਰਨ ਸਿੰਘ, ਕੌਂਸਲਰ ਕੁਲਵੰਤ ਕੌਰ ਪਾਬਲਾ, ਸਰਪੰਚ ਹਰਦੀਪ ਸਿੰਘ, ਜਸਮਿੰਦਰ ਸਿੰਘ ਲੌਂਗੀਆ, ਸਤਨਾਮ ਸਿੰਘ ਏ.ਆਰ.ਆਈ, ਹਰਚਰਨ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਕੁਲਵੰਤ ਸਿੰਘ ਸਾਬਕਾ ਪ੍ਰਧਾਨ, ਗੁਰਮੀਤ ਸਿੰਘ, ਬਲਵੀਰ ਸਿੰਘ ਮੰਗੀ ਪੰਚ, ਲਖਵਿੰਦਰ ਸਿੰਘ ਜੌਨੀ, ਪਾਲ ਸਿੰਘ, ਸਵਰਨ ਸਿੰਘ ਭੱਟੀ, ਗੁਰਮੀਤ ਸਿੰਘ,ਤਰਲੋਚਨ ਸਿੰਘ ਕੈਪਟਨ ਹਜ਼ਾਰਾ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਸੰਦੀਪ ਸਿੰਘ, ਰਣਜੀਤ ਸਿੰਘ ਕਾਕਾ, ਮੇਵਾ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …