ਸਰਕਾਰੀ/ਨਿੱਜੀ ਇਮਾਰਤਾਂ ’ਤੇ ਚੜ੍ਹ ਕੇ ਜਾਂ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹ ਕੇ ਧਮਕੀਆਂ ਭਰੇ ਰੋਸ ਮੁਜ਼ਾਹਰੇ ਕਰਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਰੋਸ ਧਰਨੇ ਦੇਣ/ਰੈਲੀਆਂ ਕਰਨ ਅਤੇ ਸੜਕਾਂ ਜਾਮ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 29 ਅਕਤੂਬਰ 2022 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਇੱਥੇ ਇਹ ਵਰਨਣਯੋਗ ਹੈ ਮੁਹਾਲੀ ਦੇ ਐੱਸਐੱਸਪੀ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ-3 ਮੁਹਾਲੀ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦੇ ਇਹ ਧਿਆਨ ਵਿੱਚ ਲਿਆਂਦਾ ਗਿਆ ਕਿ ਵੱਖ-ਵੱਖ ਮੁਲਜ਼ਮ ਜਥੇਬੰਦੀਆਂ, ਬੇਰੁਜ਼ਗਾਰ ਨੌਜਵਾਨਾਂ ਅਤੇ ਹੋਰ ਵੱਖ-ਵੱਖ ਯੂਨੀਅਨਾਂ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੁਹਾਲੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹ ਕੇ ਅਤੇ ਸੜਕਾਂ ’ਤੇ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਰਿਪੋਰਟ ਅਨੁਸਾਰ ਸਬੰਧਤ ਪ੍ਰਦਰਸ਼ਨਕਾਰੀ ਜਿੱਥੇ ਆਪਣੀ ਜ਼ਿੰਦਗੀ ਨੂੰ ਵੀ ਖ਼ਤਰੇ ਵਿੱਚ ਪਾਉਂਦੇ ਹਨ, ਉੱਥੇ ਇਲਾਕੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਇਕ ਤਰਫ਼ਾ ਹੁਕਮ ਜਾਰੀ ਕੀਤੇ ਗਏ ਹਨ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…