nabaz-e-punjab.com

ਪੁੱਡਾ ਤੇ ਗਮਾਡਾ ਵਿੱਚ 31 ਮਾਰਚ ਤੱਕ ਮੁਲਾਜ਼ਮਾਂ ਨੂੰ ਛੁੱਟੀਆਂ ਦਾ ਐਲਾਨ

ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ, ਮੋਬਾਈਲ\ਟੈਲੀਫੋਨ ’ਤੇ ਉਪਲਬਧ ਰਹਿਣ ਦੇ ਆਦੇਸ਼

ਜ਼ਿਲ੍ਹਾ ਪੱਧਰੀ ਅਥਾਰਟੀਆਂ ਦੇ ਮੁਲਾਜ਼ਮ ਨੂੰ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਹੁਕਮਾਂ ’ਤੇ ਰਹਿਣਾ ਪਵੇਗਾ ਨਿਰਭਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਅਤੇ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦਫ਼ਤਰਾਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੁੱਡਾ ਤੇ ਗਮਾਡਾ ਅਥਾਰਟੀਆਂ ਨੇ ਇਹ ਫੈਸਲਾ ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਲਿਆ ਗਿਆ ਹੈ। ਜਦੋਂਕਿ ਪੁੱਡਾ\ਗਮਾਡਾ ਦੀਆਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਅਥਾਰਟੀਆਂ ਦੇ ਅਧਿਕਾਰੀ\ਮੁਲਾਜ਼ਮ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਹੁਕਮਾਂ ’ਤੇ ਨਿਰਭਰ ਕਰਨਗੇ।
ਪੁੱਡਾ ਦੇ ਸੁਪਰਡੈਂਟ (ਅਮਲਾ) ਮਦਨ ਲਾਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਉਣ ਤੋਂ ਬਾਅਦ ਪੁੱਡਾ\ਗਮਾਡਾ ਦੀਆਂ ਸਮੂਹ ਸਾਖਾਵਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਉਕਤ ਤਾਜ਼ਾ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਨ੍ਹੀਂ ਦਿਨੀਂ ਕਰੋਨਾਵਾਇਰਸ ਦੀ ਮਹਾਂਮਾਰੀ ਦੇ ਲਗਾਤਾਰ ਦਿਨ ਪ੍ਰੀਤ ਦਿਨ ਵਧ ਰਹੇ ਪ੍ਰਭਾੳ ਤੋਂ ਬਚਾਅ ਲਈ ਪੁੱਡਾ\ਗਮਾਡਾ ਦੇ ਦਫ਼ਤਰ 31 ਮਾਰਚ ਤੱਕ ਪੂਰਨ ਤੌਰ ’ਤੇ ਬੰਦ ਰਹਿਣਗੇ। ਪੱਤਰ ਅਨੁਸਾਰ ਜਿਨ੍ਹਾਂ ਅਧਿਕਾਰੀਆਂ\ਕਰਮਚਾਰੀਆਂ ਨੂੰ ਸਰਕਾਰ ਜਾਂ ਅਥਾਰਟੀ ਵੱਲੋਂ ਜ਼ਰੂਰੀ ਸੇਵਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ, ਉਨ੍ਹਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਅਧਿਕਾਰੀ ਨੇ ਆਪਣੇ ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਬੰਦ (ਛੁੱਟੀਆਂ) ਦੌਰਾਨ ਕੋਈ ਵੀ ਅਧਿਕਾਰੀ\ਕਰਮਚਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਮੋਬਾਈਲ\ਟੈਲੀਫੋਨ ਜਾਂ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਹਰ ਸਮੇਂ ਉਪਲਬਧ ਰਹਿਣਗੇ ਤਾਂ ਜੋ ਹੰਗਾਮੀ ਹਾਲਾਤਾਂ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਦਫ਼ਤਰ ਬੁਲਾਇਆ ਜਾ ਸਕੇ। ਇਸ ਤੋਂ ਇਲਾਵਾ ਕਿਸੇ ਵੀ ਸਮਾਜਿਕ ਗਤੀਵਿਧੀ, ਰਿਸ਼ਤੇਦਰੀਆਂ ਵਿੱਚ ਵਿਚਰਨਾ ਜਾਂ ਇਸ ਸਬੰਧੀ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ\ਕਰਮਚਾਰੀ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…