ਅਕਾਲੀ ਆਗੂਆਂ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਬਨੂੜ, 16 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਮਨੌਲੀ ਸੂਰਤ ਦੀ ਅਗਵਾਈ ਵਿੱਚ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਮਨੌਲੀ ਸੂਰਤ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਡਾ. ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਕਰਦਿਆਂ ਡਾ. ਭੁਪਿੰਦਰ ਸਿੰਘ ਨੇ ਡਾ. ਅੰਬੇਦਕਰ ਨੂੰ ਦਲਿਤਾਂ ਦਾ ਮਸੀਹਾ ਦੱਸਦਿਆਂ ਕਿਹਾ ਕਿ ਦਲਿਤ ਵਰਗ ਨੂੰ ਮਿਲੇ ਹੱਕ ਅਤੇ ਸਹੂਲਤਾਂ ਡਾ. ਅੰਬੇਦਕਰ ਦੀ ਹੀ ਦੇਣ ਹਨ। ਉਹਨਾਂ ਕਿਹਾ ਕਿ ਡਾ. ਅੰਬੇਦਕਰ ਦਾ ਸੰਦੇਸ਼ ਘਰ ਘਰ ਤਕ ਪਹੁੰਚਾਉਣਾ ਚਾਹੀਦਾ ਹੈ।
ਇਸ ਮੌਕੇ ਡਾ ਅੰਬੇੇਦਕਰ ਦੀ ਫੋਟੋ ਅੱਗੇ ਫੁੱਲ ਭੇੱਟ ਕੀਤੇ ਗਏ ਅਤੇ ਲੱਡੂ ਵੀ ਵੰਡੇ ਗਏ। ਸਮਾਜਿਕ ਪਰਿਵਰਤਨ ਲਈ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਦੀਪ ਚੰਦ ਬਹਿਲੀ, ਡਾ. ਪ੍ਰਦੀਪ ਕੁਮਾਰ ਦੱਪਰ, ਬਲਜੀਤ ਸਿੰਘ ਮਿਰਜਾਪੁਰ, ਦਲਵੀਰ ਸਿੰਘ ਸਾਂਧਾਂਪੁਰ, ਡਾ ਰਜਿੰਦਰ ਸਿੰਘ ਮਨੌਲੀ ਸੂਰਤ, ਟੋਨੀ, ਗੁਰਮੇਲ ਸਿੰਘ, ਅਜੈਬ ਸਿੰਘ, ਨੈਬ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…