nabaz-e-punjab.com

ਘਰ-ਘਰ ਰੁਜ਼ਗਾਰ: ਜ਼ਿਲ੍ਹਾ ਮੁਹਾਲੀ ਵਿੱਚ 13 ਤੋਂ 17 ਨਵੰਬਰ ਤੱਕ ਰੁਜ਼ਗਾਰ ਮੇਲੇ ਲਗਾਏ ਜਾਣਗੇ: ਡੀਸੀ

ਵੱਖ-ਵੱਖ ਨਾਮੀ ਕੰਪਨੀਆਂ ਮੇਲਿਆਂ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਦੀ ਰੁਜ਼ਗਾਰ ਲਈ ਕਰਨਗੀਆਂ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮਿਸ਼ਨ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਲਕੇ 13 ਨਵੰਬਰ ਤੋਂ 17 ਨਵੰਬਰ ਤੱਕ ਰੁਜ਼ਗਾਰ ਮੇਲੇ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਇੰਡਸਟਰੀਜ਼ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਮੀਟਿੰਗ ਵਿੱਚ ਉਨ੍ਹਾਂ ਨੇ ਰੁਜ਼ਗਾਰ ਮੇਲਿਆਂ ਦੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਭਲਕੇ 13 ਨਵੰਬਰ ਅਤੇ 14 ਨਵੰਬਰ ਨੂੰ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਬਨੂੜ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਜਿੱਥੇ ਕਿ ਸਵਰਾਜ ਇੰਜੀਨੀਅਰ ਲਿਮਿਟਡ, ਬੀਐਚਈਐਲ ਗਰੁੱਪ, ਈ-ਟੀਮ ਅਤੇ ਹੋਰ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇਣ ਲਈ ਚੋਣ ਕੀਤੀ ਜਾਵੇਗੀ। ਸਰਕਾਰੀ ਕਾਲਜ ਡੇਰਾਬਸੀ ਵਿੱਚ 14 ਨਵੰਬਰ ਨੂੰ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਜਿਸ ਵਿੱਚ ਵੀਨਸਮ ਯਾਰਨਸ ਲਿਮਿਟਡ, ਨਾਇਕ ਗਲੋਬਲ ਪ੍ਰਾਈਵੇਟ ਲਿਮਿਟਡ, ਮੈਟਰੋ ਹੋਲਸੇਲ ਸਟੋਰ ਜ਼ੀਰਕਪੁਰ, ਰਾਣਾ ਪੋਲੀਕੌਟ ਲਿਮਿਟਡ, ਨਿਊਟਰੀਕੀਆ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਆਦਿ ਕੰਪਨੀਆਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚੋਣ ਕਰਨਗੀਆਂ।
ਇਸੇ ਤਰ੍ਹਾਂ 16 ਨਵੰਬਰ ਨੂੰ ਆਈਟੀਆਈ (ਲੜਕੀਆਂ) ਫੇਜ਼-5, ਮੁਹਾਲੀ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਜਿਸ ਵਿੱਚ ਕੰਪੀਟੈਂਟ ਸਿਨਰਜੀਜ਼, ਗੋਦਰੇਜ਼, ਅਲਟੀਮੇਟ ਯੂਟੇਲਿਟੀਜ਼, ਮਹਿੰਦਰਾ ਐਂਡ ਮਹਿੰਦਰਾ, ਮਾਲਕੇ ਪਾ੍ਰਈਵੇਟ ਲਿਮਿਟਡ, ਪੀਵੋਟ ਫੈਬਰਿੱਕ, ਬਿਲਕੋ ਇੰਡਸਟਰੀਜ਼, ਰੌਲਕੋਨ ਇੰਜੀਨੀਅਰ, ਮੁਹਾਲੀ ਆਟੋ ਇੰਡਸਟਰੀਜ਼, ਪ੍ਰਫੈਕਟ ਮੈਟਲਡਾਈ ਕਾਸਟਿੰਗ, ਮੇਕਿੰਗ ਵੇਜ਼ ਆਟੋ ਇੰਡਸਟਰੀਜ਼, ਕੁਮੈਂਟਸ ਇੰਡਸਟਰੀਜ਼, ਜਲ-ਡੀ, ਬੋਪਾਰਾਏ ਮੈਟਲਜ਼, ਵੀ.ਕੇ. ਇੰਜੀ: ਵਰਕਸ, ਅਪਾਰ ਇੰਜੀ: ਵਰਕਸ, ਅਨੰਤ ਵੇਅਰ ਆਟੋ ਇੰਜੀ:, ਭੋਗਲ ਇੰਡਸਟਰੀਜ਼, ਐਮਐਸ ਚੀਮਾ ਬੋਆਇਲਰਸ ਲਿਮਿਟਡ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ 17 ਨਵੰਬਰ ਨੂੰ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਜਿਸ ਵਿੱਚ ਟੇਲੈਂਟ ਪੋਰਟ, ਲੀਓਮ ਪਲੇਸਮੈਂਟ ਸਰਵਿਸਿਜ਼, ਐਗਰੋ ਇੰਪੈਕਸ ਇੰਡੀਆ ਲਿਮਿਟਡ ਆਦਿ ਕੰਪਨੀਆਂ ਪੁੱਜ ਕੇ ਵੱਖ-ਵੱਖ ਆਸਾਮੀਆਂ ਲਈ ਨੌਜਵਾਨਾਂ ਦੀ ਚੋਣ ਕਰਨਗੀਆਂ। ਡੀਸੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਆਪਣੇ ਯੋਗਤਾ ਸਰਟੀਫਿਕੇਟ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਸ੍ਰੀਮਤੀ ਸਪਰਾ ਨੇ ਇੰਡਸਟਰੀਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਆਪਣੀਆਂ ਸਨਅਤੀ ਇਕਾਈਆਂ ਵਿੱਚ ਖਾਲੀ ਪਈਆਂ ਆਸਾਮੀਆਂ ਦੀ ਪੂਰਤੀ ਲਈ ਇਨ੍ਹਾਂ ਮੇਲਿਆਂ ਵਿੱਚ ਸ਼ਿਰਕਤ ਕਰਨ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਜਾ ਸਕੇ ਅਤੇ ਲੋੜ ਅਨੁਸਾਰ ਸਅਨਤਕਾਰਾਂ ਨੂੰ ਵੀ ਆਪਣੀ ਮੰਗ ਅਨੁਸਾਰ ਲੋੜੀਂਦਾ ਸਟਾਫ਼ ਮਿਲ ਸਕੇ। ਮੀਟਿੰਗ ਵਿੱਚ ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੇ ਐਸਡੀਐਮ ਪਰਮਜੀਤ ਸਿੰਘ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਇੰਡਸਟਰੀਜ਼ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…