Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਅੰਬ ਸਾਹਿਬ ਵਿੱਚ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ: ਪੰਜਾਬ ਸਰਕਾਰ ਦੇ ਹੋਮਿਓਪੈਥਿਕ ਵਿਭਾਗ ਵੱਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਫੇਜ਼-9 ਦੀ ਐਚਐਮਓ ਡਾ. ਗਗਨਦੀਪ ਕੌਰ ਬੱਲ ਦੀ ਦੇਖ-ਰੇਖ ਵਿੱਚ ਸਥਾਨਕ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ। ਡਾਕਟਰ ਬੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ 150 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ੱਕਰ ਰੋਗ, ਬੀਪੀ, ਚਮੜੀ ਰੋਗ, ਸਾਹ ਦੀ ਬਿਮਾਰੀ ਅਤੇ ਬੱਚਿਆਂ ਅਤੇ ਅੌਰਤਾਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਵੇਂ ਭਰਤੀ ਡਾਕਟਰਾਂ ਵੱਲੋਂ ਆਪਣੇ ਖੇਤਰ ਵਿੱਚ ਅਜਿਹੇ ਮੁਫ਼ਤ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦਾ ਇਹ ਪਲੇਠਾ ਕੈਂਪ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰ ਗੁਰੂਘਰਾਂ, ਮੰਦਰਾਂ, ਮਸਜਿਦਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਘਰਾਂ ਨੇੜੇ ਹੋਮਿਓਪੈਥਿਕ ਮੈਡੀਕਲ ਸਹੂਲਤਾਂ ਮਿਲ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ