Share on Facebook Share on Twitter Share on Google+ Share on Pinterest Share on Linkedin ਹਨੀ ਟਰੈਪ: ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਅਤੇ ਉਸ ਦੀਆਂ ਮਦਦਗਾਰ ਦੋ ਮਹਿਲਾਵਾਂ ਨੂੰ ਕੀਤਾ ਗ੍ਰਿਫਤਾਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 20 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਪੁਲਿਸ ਵਿਚ ਤਾਇਨਾਤ ਹੌਲਦਾਰ ਰਾਜਾ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਜੋਕਿ ਆਪਣੀਆਂ ਦੋ ਮਹਿਲਾ ਸਹਿਯੋਗੀਆਂ ਨਾਲ ਸਾਜਿਸ਼ ਰਚ ਕੇ ਇਕ ਸਰਕਾਰੀ ਮੁਲਾਜਮ ਨੂੰ ਬਦਕਾਰੀ ਦੇ ਕੇਸ ਵਿਚ ਫਸਾਉਣਾ ਚਾਹੁੰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਬਲਜੀਤ ਸਿੰਘ ਰੀਡਰ, ਜੂਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਹ ਗੁਰਿੰਦਰ ਕੌਰ ਨਾਅ ਦੀ ਇਕ ਔਰਤ ਨਾਲ ਫੈਸਬੁੱਕ ‘ਤੇ ਸੰਪਰਕ ਵਿਚ ਆਇਆ ਸੀ, ਜਿਸ ਨੇ ਉਸ ਨੂੰ 29 ਦਤੰਬਰ ਨੂੰ ਗੁਰੂ ਗੋਬਿੰਦ ਸਿੰਘ ਐਵਨਿਊ, ਜਲੰਧਰ ਵਿਚ ਆਪਣੀ ਭੈਣ ਨਰਿੰਦਰ ਕੌਰ ਦੇ ਫਲੈਟ ਵਿਚ ਪਹਿਲਾਂ ਤੋਂ ਹੀ ਰਚੀ ਸਾਜਿਸ਼ ਤਹਿਤ ਬੁਲਾਇਆ ਸੀ। ਉਸ ਨੂੰ ਫਸਾਉਣ ਲਈ ਗੁਰਿੰਦਰ ਕੌਰ ਤੇ ਨਰਿੰਦਰ ਕੌਰ ਦੇ ਸਹਿਯੋਗੀ ਹੌਲਦਾਰ ਰਾਜਾ ਸਿੰਘ ਨੇ ਉਸ ਫਲੈਟ ਉੱਤੇ ਛਾਪਾ ਮਾਰਿਆ ਅਤੇ ਉਸ ਨੂੰ ਅਨੈਤਿਕ ਗਤੀਵਿਧੀਆਂ ਕਾਨੂੰਨ ਦੇ ਤਹਿਤ ਮੁਕੱਦਮਾ ਦਰਜ ਕਰਨ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪੁਲਿਸ ਕਰਮਚਾਰੀ ਉਸ ਵਿਰੁੱਧ ਕੋਈ ਕਾਰਵਾਈ ਨਾ ਕਰਨ ਬਦਲੇ 2 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ ਇਕ ਲੱਖ ਰੁਪਏ ਵਿਚ ਤੈਅ ਹੋਇਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਦੋਸ਼ੀ ਔਰਤ ਗੁਰਿੰਦਰ ਕੌਰ ਵੀ ਸ਼ਿਕਾਇਤਕਰਤਾ ‘ਤੇ ਦਬਾਅ ਪਾ ਰਹੀ ਸੀ ਕਿ ਉਹ ਪੁਲੀਸ ਕਰਮਚਾਰੀ ਨੂੰ ਵਾਅਦੇ ਮੁਤਾਬਿਕ ਅਦਾਇਗੀ ਯੋਗ ਰਕਮ ਛੇਤੀ ਦੇਵੇ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਤਿੰਨ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ