ਚੰਦੂਮਾਜਰਾ ਵੱਲੋਂ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਰੂਬੀ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੂੰ ਅੱਜ ਇੱਥੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸਥਾਨਕ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਸ੍ਰੀ ਕਮਲਜੀਤ ਰੂਬੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ ਅਤੇ ਆਪਣੇ ਵੱਲੋਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਨਮਾਨ ਵਿੱਚ ਰੂਬੀ ਨੂੰ ਸ਼ਾਨਦਾਰ ਲੋਈ, ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਮਲਜੀਤ ਰੂਬੀ ਨੇ ਕਿਹਾ ਕਿ ਹਾਈ ਕਮਾਂਡ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਦੀਆਂ ਤਿਆਰੀਆਂ ਅਤੇ ਸਰਕਾਰ ਦੀਆਂ ਵਧੀਕੀਆਂ ਦਾ ਟਾਕਰਾ ਕਰਨ ਲਈ ਬੂਥ ਪੱਧਰੀ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਇਸ ਮੌਕੇ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਜਸਬੀਰ ਕੌਰ ਅੱਤਲੀ, ਸੁਖਦੇਵ ਸਿੰਘ ਪਟਵਾਰੀ, (ਸਾਰੇ ਸਾਬਕਾ ਕੌਂਸਲਰ), ਹਰਮਨਜੋਤ ਸਿੰਘ ਕੁੰਭੜਾ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਮੁਹਾਲੀ, ਨੰਬਰਦਾਰ ਹਰਸੰਗਤ ਸਿੰਘ, ਅਰੁਣ ਗੋਇਲ, ਰਛਪਾਲ ਚਹਿਲ, ਮੱਖਣ ਸਿੰਘ, ਬਲਵਿੰਦਰ ਸਿੰਘ, ਅਮਰਪਾਲ ਢਿੱਲੋਂ, ਰਜਿੰਦਰ ਸਿੰਘ ਤੂਰ, ਹਰਜੀਤ ਸਿੰਘ ਸੰਧੂ, ਰਤਨ ਸਿੰਘ, ਦੀਪਕ ਨੇਗੀ, ਹਰੀਸ਼ ਕੁਮਾਰ, ਸ਼ਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਮੌਜੂਦ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …