ਸੀਐਨਆਈ ਚਰਚ ਪ੍ਰਬੰਧਕਾਂ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਸੀਐਨਆਈ ਚਰਚ ਦੇ ਪ੍ਰਬੰਧਕਾਂ ਵੱਲੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਚਰਚ ਦੇ ਨੁਮਾਇੰਦਿਆਂ ਨੇ ਮੇਅਰ ਜੀਤੀ ਸਿੱਧੂ ਨੂੰ ਇਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਈਸਾਈਆਂ ਲਈ ਕਬਰਸਤਾਨ ਬਣਾਏ ਜਾਣ ਅਤੇ ਸੀਐਨਆਈ ਚਰਚ ਮੁਹਾਲੀ ਵਿੱਚ ਲੰਗਰ ਹਾਲ ਬਣਾਉਣ ਦੀ ਗੁਹਾਰ ਲਗਾਈ। ਮੇਅਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਈਸਾਈ ਭਾਈਚਾਰੇ ਦੇ ਨਾਲ ਖੜ੍ਹੇ ਹਨ ਅਤੇ ਮੁਹਾਲੀ ਦਾ ਈਸਾਈ ਭਾਈਚਾਰਾ ਉਨ੍ਹਾਂ ਦੇ ਆਪਣੇ ਪਰਿਵਾਰ ਵਰਗਾ ਹੈ। ਉਨ੍ਹਾਂ ਕਿਹਾ ਕਿ ਉਹ ਸੀਐਨਆਈ ਚਰਚ ਵੱਲੋਂ ਦਿੱਤੇ ਗਏ ਮੰਗ ਪੱਤਰ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਹਰ ਸੰਭਵ ਉਪਰਾਲਾ ਕਰਨਗੇ।

Load More Related Articles
Load More By Nabaz-e-Punjab
Load More In Campaign

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …