ਸਰਕਾਰੀ ਹਾਈ ਸਕੂਲ ਪਿੰਡ ਸਨੇਟਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਵਿਦਿਆਰਥੀਆਂ ਵਿੱਚ ਲੀਡਰਸ਼ਿਪ ਤੇ ਜ਼ਿੰਮੇਵਾਰੀ ਦੀ ਭਾਵਨਾ ਜਗਾਉਣ ਲਈ ਸਾਲ 2018-19 ਲਈ ਬਾਲ ਕੌਂਸਲ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਸਰਕਾਰੀ ਹਾਈ ਸਕੂਲ ਪਿੰਡ ਸਨੇਟਾ ਵਿੱਚ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੁਖਦੀਪ ਕੌਰ ਨੇ 88 ਫੀਸਦੀ ਅੰਕਾਂ ਨਾਲ ਪਹਿਲਾਂ, ਮਨਿੰਦਰ ਕੌਰ ਨੇ 75.3 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨਜੋਤ ਕੌਰ ਨੇ 74.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਮੁੱਖ ਅਧਿਆਪਕਾ ਸ਼ੁਭਵੰਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੀਂਪਾਲ ਵੱਲੋਂ ਇਨ੍ਹਾਂ ਵਿਦਿਆਰਥਣਾਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸਨਮਾਨ ਸਮਾਰੋਹ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਚੰਗੇ ਨਤੀਜਿਆਂ ਦਾ ਸਿਹਰਾ ਮੁੱਖ ਅਧਿਆਪਕਾਂ ਅਤੇ ਸਬੰਧਤ ਵਿਸ਼ੇ ਪੜ੍ਹਾਉਣ ਵਾਲੇ ਮਿਹਨਤੀ ਅਧਿਆਪਕਾਂ ਦੇ ਸਿਰ ਬੰਨ੍ਹਿਆ। ਜਿਨ੍ਹਾਂ ਦੀ ਬਦੌਲਤ ਸਨੇਟਾ ਸਕੂਲ ਦਾ ਨਤੀਜਾ 94 ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 50 ਵਿਦਿਆਰਥੀਆਂ ’ਚੋਂ ਦੀ ਸਿਰਫ਼ 3 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ ਕੋਈ ਵੀ ਵਿਦਿਆਰਥੀ ਫੇਲ੍ਹ ਨਹੀਂ ਹੋਇਆ ਹੈ।
ਇਸ ਮੌਕੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਜ਼ਿੰਮੇਵਾਰੀ ਦੀ ਭਾਵਨਾ ਜਗਾਉਣ ਲਈ ਇਸ ਸਾਲ 2018-19 ਲਈ ਬਾਲ ਕੌਂਸਲ ਦਾ ਗਠਨ ਵੀ ਕੀਤਾ ਗਿਆ। ਜਿਸ ਵਿੱਚ ਹੈੱਡ ਬੁਆਏ ਕਰਨਪ੍ਰੀਤ ਸਿੰਘ, ਅਤੇ ਹੈੱਡ ਗਰਲ ਰਮਨਦੀਪ ਕੌਰ ਦੀ ਚੋਣ ਕਰਨ ਦੇ ਨਾਲ-ਨਾਲ ਹਾਊਸ ਵਾਈਜ਼ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਹੀਂਪਾਲ, ਮੈਂਬਰ ਦੀਦਾਰ ਸਿੰਘ, ਕੁਲਦੀਪ ਕੌਰ, ਸਿਮਰਨਜੀਤ ਕੌਰ, ਹਰਜਿੰਦਰ ਕੌਰ ਅਤੇ ਮਨਜੀਤ ਕੌਰ ਅਤੇ ਪੰਜਾਬੀ ਦੇ ਅਧਿਆਪਕ ਜਸਵੀਰ ਸਿੰਘ ਗੜਾਂਗ, ਸ਼ਿੰਦਰਪਾਲ ਕੌਰ, ਜਗਜੀਤ ਕੌਰ, ਰੀਮਾ ਰਾਣੀ, ਨਰਿੰਦਰ ਕੌਰ, ਰਮਿੰਦਰਪਾਲ ਕੌਰ, ਜਸਵੀਰ ਕੌਰ, ਸ਼ੈਲਪ੍ਰੀਤ ਕੌਰ, ਲਵਜੀਤ ਕੌਰ, ਲਵਿਨਾ, ਦਮਨਜੀਤ ਕੌਰ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਮੁੱਖ ਅਧਿਆਪਕਾ ਸ਼ੁਭਵੰਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…