ਯੂਥ ਵਿੰਗ ਦੇ ਪ੍ਰਧਾਨ ਪ੍ਰਿੰਸ ਵੱਲੋਂ ਸੁਖਬੀਰ ਬਾਦਲ ਤੇ ਮਜੀਠੀਆ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਵੱਲੋਂ ਮੁਹਾਲੀ ਵਿੱਚ ਮੁਹਾਲੀ ਅਤੇ ਖਰੜ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਪ੍ਰਿੰਸ ਨੇ ਸ੍ਰ. ਬਾਦਲ ਅਤੇ ਮਜੀਠੀਆ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਹ ਹਰਿਆਵਲ ਦਸਤਾ (ਯੂਥ ਵਿੰਗ) ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੀ ਜਿੱਤ ਲਈ ਸਰਗਰਮੀ ਨਾਲ ਕੰਮ ਕਰੇਗਾ ਅਤੇ ਮੁਹਾਲੀ ਸ਼ਹਿਰ ਤੋਂ ਅਕਾਲੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਏਗਾ। ਸ੍ਰੀ ਪ੍ਰਿੰਸ ਨੇ ਕਿਹਾ ਕਿ ਸ੍ਰ. ਬਾਦਲ ਅਤੇ ਮਜੀਠੀਆ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਈ ਹਰ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।
ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਐਸਜੀਪੀਸੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਯੂਥ ਆਗੂ ਬੱਬੀ ਬਾਦਲ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…