Share on Facebook Share on Twitter Share on Google+ Share on Pinterest Share on Linkedin ਡਿਜੀਟਲ ਐਚਬੀ ਮੀਟਰ ਦਾਨ ਕਰਨ ਵਾਲੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦਾ ਸਨਮਾਨ ਡਿਜੀਟਲ ਜਾਂਚ ਕੈਂਪ ਵਿੱਚ ਗਰਭਵਤੀ ਅੌਰਤਾਂ ਦੇ ਖੂਨ ਦੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ: ਗਰਭਵਤੀ ਅੌਰਤਾਂ ਅਤੇ ਨੌਜਵਾਨ ਕੁੜੀਆਂ ਦੇ ਖੂਨ ਦੀ ਜਾਂਚ ਲਈ ਸਿਹਤ ਵਿਭਾਗ ਨੂੰ ਤਿੰਨ ਡਿਜੀਟਲ ਹਿਮੋਗਲੋਬਿਨ ਮੀਟਰ ਦਾਨ ਕਰਨ ਵਾਲੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਬੰਧੀ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਦਨਪੁੋਰ ਸਥਿਤ ਪ੍ਰਾਚੀਨ ਮੰਦਰ ਵਿੱਚ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਮੈਡੀਕਲ ਕੈਂਪ ਵਿੱਚ ਗਰਭਵਤੀ ਅੌਰਤਾਂ ਦੇ ਖੂਨ ਦੀ ਡਿਜੀਟਲ ਜਾਂਚ ਮਸ਼ੀਨ ਨਾਲ ਜਾਂਚ ਕੀਤੀ ਗਈ। ਡਾ. ਮਨਜੀਤ ਸਿੰਘ ਨੇ ਸਮਾਗਮ ਵਿੱਚ ਪੁੱਜੇ ਪਿੰਡ ਵਾਸੀਆਂ ਅਤੇ ਕਲੱਬ ਦੇ ਅਹੁਦੇਦਾਰਾਂ ਦੇ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਹੀ ਸਮਾਜ ਭਲਾਈ ਵਿੱਚ ਵੱਡਮੁੱਲਾ ਯੋਗਦਾਨ ਪਾਉਂਦੇ ਹਨ। ਇਸੇ ਦਿਸ਼ਾ ਵਿੱਚ ਰੋਟਰੀ ਕਲੱਬ ਮੁਹਾਲੀ ਨੇ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਸਿਹਤ ਵਿਭਾਗ ਨੂੰ ਤਿੰਨ ਡਿਜੀਟਲ ਐਚਬੀ ਮੀਟਰ ਦਾਨ ਵਜੋਂ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਦੋ ਮੀਟਰ ਡੇਰਾਬੱਸੀ ਸਰਕਾਰੀ ਹਸਪਤਾਲ ਅਤੇ ਇਕ ਮੀਟਰ ਘੜੂੰਆਂ ਦੇ ਸਰਕਾਰੀ ਹਸਪਤਾਲ ਨੂੰ ਦਿੱਤਾ ਗਿਆ। ਜਿਨ੍ਹਾਂ ਨਾਲ ਹੁਣ ਤੱਕ ਭਾਰੀ ਗਿਣਤੀ ਵਿੱਚ ਗਰਭਵਤੀ ਅੌਰਤਾਂ ਅਤੇ ਕੁੜੀਆਂ ਦੇ ਖ਼ੂਨ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਮੀਟਰਾਂ ਰਾਹੀਂ ਜਾਂਚ ਦਾ ਨਤੀਜਾ ਕਾਫ਼ੀ ਪ੍ਰਮਾਣਕ ਹੁੰਦਾ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਅੌਰਤਾਂ ਨੂੰ ਅਪੀਲ ਕੀਤੀ ਕਿ ਸਮੇਂ-ਸਮੇਂ ’ਤੇ ਆਪਣੇ ਖੂਨ ਦੀ ਜਾਂਚ ਜ਼ਰੂਰ ਕਰਵਾਉਣ ਕਿਉਂਕਿ ਸਰੀਰ ਵਿੱਚ ਖ਼ੂਨ ਦੀ ਘਾਟ ਕਈ ਬੀਮਾਰੀਆਂ ਨੂੰ ਜਨਮ ਦਿੰਦੀ ਹੈ। ਸਮਾਗਮ ਵਿੱਚ ਰੋਟਰੀ ਕਲੱਬ ਮੁਹਾਲੀ ਦੇ ਪ੍ਰਧਾਨ ਹਰਜੀਤ ਸਿੰਘ, ਹੋਰ ਅਹੁਦੇਦਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ, ਡਾ. ਕੁਲਜੀਤ ਕੌਰ, ਡਾ. ਰਮਨਦੀਪ, ਭੁਪਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ