25 ਫੀਸਦੀ ਤੋਂ ਵੱਧ ਦਾਖ਼ਲਾ ਵਧਾਉਣ ਵਾਲੇ 82 ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦਾ ਸਨਮਾਨ

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਭਾਗ ਵੱਲੋਂ ਜਾਰੀ ਸਨਮਾਨ ਚਿੰਨ੍ਹ ਕੀਤੇ ਤਕਸੀਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਥੀਆਂ ਦੀ ਗਿਣਤੀ ਵਿੱਚ 25 ਫੀਸਦੀ ਤੋਂ ਵੱਧ ਕਰਨ ਵਾਲੇ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਜਿੰਦਰ ਸਿੰਘ ਨੇ ਸਕੂਲ ਮੁਖੀਆਂ ਦਾ ਸਨਮਾਨ ਕਰਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਰਜੀਤ ਕੌਰ ਦੀ ਦੇਰਖੇਖ ਹੇਠ ਹੋਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ: ਬਲਜਿੰਦਰ ਸਿੰਘ ਨੇ ਦਾਖਲਾ ਵਧਾਉਣ ਵਿੱਚ ਮੋਹਰੀ ਰਹੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੋਇਆ ਵਾਧਾ ਮਾਪਿਆਂ ਤੇ ਸਮਾਜ ਦਾ ਸਰਕਾਰੀ ਸਕੂਲਾਂ ਪ੍ਰਤੀ ਵਧੇ ਵਿਸ਼ਵਾਸ਼ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ ਵਿਚੋਂ ਦੂਜੇ ਨੰਬਰ ‘ਤੇ ਹੈ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਰਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੀਤੇ ਉਪਰਾਲਿਆਂ ਅਤੇ ਸਮਾਰਟ ਸਕੂਲਾਂ ਵਿੱਚ ਤਬਦੀਲ ਹੋਣ ਕਾਰਨ ਹੀ ਆਮ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧਿਆ ਹੈ। ਉਨ੍ਹਾਂ ਵਿਭਾਗ ਵਲੋਂ ਸਨਮਾਨਿਤ ਕੀਤੇ ਜਾ ਰਹੇ ਸਕੂਲਾਂ ਦੇ ਮੁਖੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਅਜਿਹੇ ਉਪਰਾਲੇ ਨਿੰਰਤਰ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਉਨ੍ਹਾਂ 82 ਸਕੂਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੀ ਗਿਣਤੀ ਇਸ ਸਾਲ 25 ਫੀਸਦੀ ਤੋਂ ਵੱਧ ਵਧੀ ਹੈ। ਇਸ ਮੌਕੇ ਬੀਪੀਈਓ ਕੁਲਦੀਪ ਕੌਰ, ਗੁਰਮੀਤ ਕੌਰ, ਨੀਨਾ ਰਾਣੀ, ਕਮਲਜੀਤ ਸਿੰਘ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਕਮਲਜੀਤ ਕੌਰ, ਬੀਐੱਮਟੀ ਸੁਖਵੰਤ ਕੌਰ, ਗੁਰਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਦੇਵਕਰਨ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…