ਬਿਰਧ ਆਸ਼ਰਮ ਲਈ ਕਾਨੂੰਨੀ ਲੜਾਈ ਲੜਨ ਵਾਲੇ ਡਿਪਟੀ ਮੇਅਰ ਕੁਲਜੀਤ ਬੇਦੀ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਮੁਹਾਲੀ ਵਿੱਚ ਓਲਡ ਏਜ ਹੋਮ (ਬਿਰਧ ਆਸ਼ਰਮ) ਬਣਾਉਣ ਲਈ ਗਮਾਡਾ ਵੱਲੋਂ ਸੈਕਟਰ-78 ਵਿੱਚ ਤਿੰਨ ਏਕੜ ਜ਼ਮੀਨ ਮੁਫ਼ਤ ਦੇਣ ਦੀ ਖ਼ੁਸ਼ੀ ਇੱਥੋਂ ਦੇ ਫੇਜ਼-10 ਸਥਿਤ ਸਿਲਵੀ ਪਾਰਕ ਵਿੱਚ ਬਾਲਾ ਸਿੰਘ ਰਾਘੋ ਦੀ ਅਗਵਾਈ ਹੇਠ ਸ਼ਹਿਰ ਦੇ ਬਜ਼ੁਰਗਾਂ ਨੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕਰਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸ਼ਹਿਰ ਵਾਸੀਆਂ ਵਿੱਚ ਲੱਡੂ ਵੰਡੇ ਗਏ। ਪਿਛਲੇ ਦਿਨੀਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਵੀ ਬੇਦੀ ਦਾ ਸਨਮਾਨ ਕੀਤਾ ਗਿਆ ਸੀ। ਸ਼ਹਿਰ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਕੁਲਜੀਤ ਬੇਦੀ ਨੇ ਲੋਕਹਿੱਤ ਵਿੱਚ 10 ਸਾਲ ਹਾਈ ਕੋਰਟ ਵਿੱਚ ਕਾਨੂੰਨੀ ਲੜਾਈ ਲੜੀ ਗਈ। ਇਸ ਤੋਂ ਬਾਅਦ ਗਮਾਡਾ ਬਿਰਧ ਆਸ਼ਰਮ ਦੀ ਉਸਾਰੀ ਲਈ ਤਿੰਨ ਏਕੜ ਜ਼ਮੀਨ ਦੇਣ ਲਈ ਰਾਜ਼ੀ ਹੋਇਆ ਹੈ।
ਇਸ ਮੌਕੇ ਬੋਲਦਿਆਂ ਕੁਲਜੀਤ ਬੇਦੀ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਲੋਕਹਿੱਤ ਵਿੱਚ ਸਮਾਜਿਕ ਅਤੇ ਕਾਨੂੰਨੀ ਲੜਾਈ ਲੜਦੇ ਆ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਹ ਆਪਣੇ ਇਸ ਮਿਸ਼ਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਹਮੇਸ਼ਾ ਸਮੇਂ ਦੀਆਂ ਸਰਕਾਰਾਂ ਅਤੇ ਅਫ਼ਸਰ ਪੱਧਰ ’ਤੇ ਤਾਲਮੇਲ ਕਰਕੇ ਮਸਲੇ ਹੱਲ ਕਰਵਾਉਣ ਦਾ ਯਤਨ ਕੀਤਾ ਪ੍ਰੰਤੂ ਸਰਕਾਰਾਂ ਅਤੇ ਅਫ਼ਸਰਸ਼ਾਹੀ ਦੀ ਅਣਦੇਖੀ ਦੇ ਚੱਲਦਿਆਂ ਉਨ੍ਹਾਂ ਨੂੰ ਅਦਾਲਤ ਦਾ ਬੂਹਾ ਖੜਕਾਇਆ ਪਿਆ।
ਇਸ ਮੌਕੇ ਬਾਲਾ ਸਿੰਘ ਰਾਘੋ, ਦਲਜੀਤ ਸਿੰਘ, ਡੀਐਸ ਧਾਰੀਵਾਲ, ਕਰਨੈਲ ਸਿੰਘ, ਮੇਹਰ ਸਿੰਘ, ਨਿੱਕਾ ਸਿੰਘ, ਪ੍ਰੀਤਮ ਸਿੰਘ, ਜੇਐਸ ਖੋਖਰ, ਐਸਐਸ ਤੂਰ, ਅਵਤਾਰ ਸਿੰਘ ਪ੍ਰਦੇਸੀ, ਐਸਐਸ ਚਹਿਲ, ਐਸਐਸ ਧਨੋਆ, ਬੀਐਸ ਧਾਲੀਵਾਲ, ਇੰਦਰ ਪਾਲ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…