ਪਹਿਲੀ ਵਰਲਡ ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਨੇਮਤ ਦਾ ਸਨਮਾਨ

ਖਿਡਾਰੀ ਦੀ ਉਪਲਬਧੀ ਪਿੱਛੇ ਮਾਪਿਆਂ ਤੇ ਕੋਚ ਦੀ ਵੀ ਹੁੰਦੀ ਹੈ ਸਖ਼ਤ ਮਿਹਨਤ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਪਿੰਡ ਦਾਊਂ ਦੀ ਖਿਡਾਰਨ ਨੇਮਤ ਕੌਰ ਨੂੰ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਸਨਮਾਨਿਤ ਕੀਤਾ ਗਿਆ। ਨੇਮਤ ਕੌਰ ਨੇ ਪਹਿਲੀ ਵਿਸ਼ਵ ਪੈਰਾ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਮੁਹਾਲੀ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ 26 ਤੋਂ 29 ਨਵੰਬਰ ਤੱਕ ਬਹਿਰੀਨ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 21 ਮੁਲਕਾਂ ਦੇ 127 ਪੈਰਾ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਨੇਮਤ ਕੌਰ ਦੀ ਸਖ਼ਤ ਮਿਹਨਤ ਨੇ ਉਸ ਨੂੰ ਚਾਂਦੀ ਦਾ ਤਗਮਾ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸੇ ਖਿਡਾਰੀ ਦੀ ਉਪਲਬਧੀ ਪਿੱਛੇ ਉਸਦੇ ਮਾਪਿਆਂ ਦੀ ਪੂਰੀ ਮਿਹਨਤ ਲੱਗੀ ਹੁੰਦੀ ਹੈ ਜੋ ਹਰ ਤਰ੍ਹਾਂ ਨਾਲ ਖਿਡਾਰੀ ਨੂੰ ਤਿਆਰ ਕਰਨ ਲਈ ਕੋਈ ਵੀ ਕਸਰ ਨਹੀਂ ਛੱਡਦੇ। ਉਨ੍ਹਾਂ ਨੇਮਤ ਦੇ ਕੋਚ ਦੀ ਵੀ ਸ਼ਲਾਘਾ ਕੀਤੀ ਜਿਸ ਦੀ ਟਰੇਨਿੰਗ ਦੀ ਬਦੌਲਤ ਨੇਮਤ ਨੇ ਇਹ ਉਪਲਬਧੀ ਹਾਸਲ ਕੀਤੀ। ਉਨ੍ਹਾਂ ਨੇਮਤ ਕੌਰ ਨੂੰ ਭਵਿੱਖ ਵਿੱਚ ਹੋਰ ਤਗਮੇ ਜਿੱਤਣ ਲਈ ਵਧਾਈ ਵੀ ਦਿੱਤੀ। ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਨੇਮਤ ਕੌਰ ਦੇ ਪਿਤਾ ਰਣਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…