‘ਆਪ’ ਵਿਧਾਇਕ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ

ਪਿੰਡਾਂ ਦੇ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ: ਕੁਲਵੰਤ ਸਿੰਘ

ਪਿੰਡ ਕੈਲੋਂ, ਧੀਰਪੁਰ ਤੇ ਮਿੱਢੇਮਾਜਰਾ ਦੀਆਂ ਪੰਚਾਇਤਾਂ ਨੇ ‘ਆਪ’ ਦੀ ਸ਼ਰਨ ਲਈ

ਨਬਜ਼-ਏ-ਪੰਜਾਬ, ਮੁਹਾਲੀ, 7 ਅਕਤੂਬਰ:
ਮੁਹਾਲੀ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਜਿੱਥੇ ਕਈ ਪਿੰਡਾਂ ਵਿੱਚ ਫਸਵੇਂ ਮੁਕਾਬਲੇ ਹੋਣ ਦੀ ਆਸ ਹੈ, ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ’ਤੇ ਪਿੰਡਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਦਾ ਸੁਨੇਹਾ ਦੇਣ ਲਈ ਸਰਬਸੰਮਤੀ ਨਾਲ ਪੰਚਾਇਤ ਚੁਣਨ ਨੂੰ ਤਰਜੀਹ ਦੇ ਰਹੇ ਹਨ। ਮੁਹਾਲੀ ਹਲਕੇ ਦੇ ਤਿੰਨ ਪਿੰਡਾਂ ਕੈਲੋਂ, ਮਿੱਢੇ ਮਾਜਰਾ ਅਤੇ ਧੀਰਪੁਰ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੇ ਅੱਜ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਰਨ ਵਿੱਚ ਆ ਕੇ ਵਿਧਾਇਕ ਕੁਲਵੰਤ ਸਿੰਘ ਤੋਂ ਥਾਪੜਾ ਲਿਆ ਅਤੇ ‘ਆਪ’ ਸਰਕਾਰ ਵਿੱਚ ਭਰੋਸਾ ਪ੍ਰਗਟਾਇਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਨਾਲ ਪਿੰਡਾਂ ਵਿੱਚ ਧੜੇਬੰਦੀਆਂ ਖ਼ਤਮ ਹੋਣਗੀਆਂ ਅਤੇ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ‘ਆਪ’ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਝੜੀ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਵਿੱਚ ਪਾਰਟੀਬਾਜ਼ੀ ਖ਼ਤਮ ਕਰਨ ਲਈ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਤੋਂ ਰੋਕਣ ਲਈ ਨੀਤੀ ਬਣਾਈ ਹੈ, ਪ੍ਰੰਤੂ ਅਕਾਲੀ ਦਲ ਅਤੇ ਕਾਂਗਰਸੀ ਆਗੂ ਜਾਣਬੁੱਝ ਕੇ ਧੜੇਬੰਦੀਆਂ ਪੈਦਾ ਕਰਨ ਲਈ ਪਿੰਡਾਂ ਵਿੱਚ ਸਰਬਸੰਮਤੀ ਨਹੀਂ ਹੋਣ ਰਹੇ ਹਨ। ਕਈ ਪਿੰਡਾਂ ਵਿੱਚ ਵਿਰੋਧੀਆਂ ਨੇ ਆਪਣੇ ਬੰਦੇ ਖੜੇ ਕਰਕੇ ਸਰਬਸੰਮਤੀ ਦਾ ਰਾਹ ਹੀ ਬੰਦ ਕਰ ਦਿੱਤਾ ਹੈ। ਜਿਸ ਬਾਰੇ ਆਉਂਦੇ ਦਿਨਾਂ ਵਿੱਚ ਖ਼ੁਲਾਸੇ ਕੀਤੇ ਜਾਣਗੇ।
ਇਸ ਮੌਕੇ ‘ਆਪ’ ਆਗੂ ਸਰਬਜੀਤ ਸਿੰਘ ਸਮਾਣਾ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ, ਅਕਵਿੰਦਰ ਸਿੰਘ ਗੋਸਲ, ਡਾ. ਕੁਲਦੀਪ ਸਿੰਘ ਅਤੇ ਅਵਤਾਰ ਸਿੰਘ ਮੌਲੀ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦਾ ਵੇਰਵਾ:
ਸਰਪੰਚ ਤਰਲੋਚਨ ਸਿੰਘ, ਜਤਿੰਦਰ ਕੌਰ, ਬਲਜੀਤ ਸਿੰਘ, ਸੁਰਮੁੱਖ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਮਹਿੰਦਰ ਕੌਰ ਅਤੇ ਕਰਮਜੀਤ ਕੌਰ (ਸਾਰੇ ਪੰਚ), ਪਿੰਡ ਧੀਰਪੁਰ: ਸਰਪੰਚ ਬਲਜਿੰਦਰ ਕੌਰ, ਗੁਰਸੇਵਕ ਸਿੰਘ, ਕਰਮਜੀਤ ਕੌਰ, ਪਰਮਜੀਤ ਕੌਰ, ਦਵਿੰਦਰਪਾਲ ਸਿੰਘ (ਸਾਰੇ ਪੰਚ) ਅਤੇ ਪਿੰਡ ਮਿੱਢੇ ਮਾਜਰਾ: ਸਰਪੰਚ ਮਲਕੀਤ ਕੌਰ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਕੌਰ, ਸਵਰਨਜੀਤ ਕੌਰ (ਸਾਰੇ ਪੰਚ)।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…