Share on Facebook Share on Twitter Share on Google+ Share on Pinterest Share on Linkedin ਕਰੋਨਾ ਮਹਾਮਾਰੀ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਗਜ਼ਟਿਡ ਅਧਿਕਾਰੀ ਦਾ ਸਨਮਾਨ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਕਰੋਨਾ ਮਹਾਮਾਰੀ ਦੌਰਾਨ ਸੇਵਾ ਭਾਵਨਾ ਨਾਲ ਸ਼ਾਨਦਾਰ ਡਿਊਟੀ ਨਿਭਾਉਣ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ (ਇਮਾਰਤਾਂ ਤੇ ਸੜਕਾਂ-2 ਸ਼ਾਖਾ) ਦੇ ਸੁਪਰਡੈਂਟ ਸਮਾਜ ਸੇਵੀ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ) ਨੂੰ ਅੱਜ ਵਿਭਾਗ ਦੇ ਕਰਮਚਾਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੀਨੀਅਰ ਮੁਲਾਜ਼ਮ ਆਗੂ ਜਸਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿੱਥੇ ਸਾਰਾ ਸੰਸਾਰ ਕੋਵਿਡ-19 ਨਾਲ ਜਕੜਿਆ ਪਿਆ ਹੈ, ਉੱਥੇ ਇਹ ਮਹਾਂਮਾਰੀ ਭਾਰਤ ਵਿੱਚ ਵੀ ਬੜੀ ਤੇਜ਼ੀ ਨਾਲ ਫੈਲ ਰਹੀ ਹੈ। ਬੀਤੀ 22 ਮਾਰਚ ਤੋਂ ਦੇਸ਼ ਭਰ ਵਿੱਚ ਲਾਕਡਾਊਨ ਲਗਾਇਆ ਸੀ। ਇਸ ਦੌਰਾਨ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਆਪਣਾ ਯੋਗਦਾਨ ਪਾਇਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਆਦਾਤਰ ਅਧਿਕਾਰੀ/ਕਰਮਚਾਰੀ ਘਰ ਤੋਂ ਹੀ ਆਨਲਾਈਨ ਕੰਮ ਕਰਦੇ ਸਨ ਅਤੇ ਦਫ਼ਤਰ ਘੱਟ ਕਰਮਚਾਰੀਆਂ ਦੀ ਹਾਜ਼ਰੀ ਹੁੰਦੀ ਸੀ। ਪ੍ਰੰਤੂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ (ਇਮਾਰਤਾਂ ਤੇ ਸੜਕਾਂ-2 ਸ਼ਾਖਾ) ਦੇ ਸੁਪਰਡੈਂਟ ਪਰਮਦੀਪ ਸਿੰਘ ਭਬਾਤ ਅਕਸਰ ਦਫ਼ਤਰ ਵਿੱਚ ਆਉਂਦੇ ਰਹੇ ਅਤੇ ਤਨਦੇਹੀ ਨਾਲ ਕੰਮ ਕੀਤਾ ਗਿਆ। ਇਸ ਅਧਿਕਾਰੀ ਨੇ ਕਰੋਨਾ ਦੌਰਾਨ ਕਦੇ ਵੀ ਕਿਸੇ ਵੀ ਕਰਮਚਾਰੀ ਨੂੰ ਘਰੋਂ ਨਹੀਂ ਬੁਲਾਇਆ। ਸਗੋਂ ਕਰਮਚਾਰੀਆਂ ਨਾਲ ਫੋਨ ’ਤੇ ਤਾਲਮੇਲ ਕਰਕੇ ਸਬੰਧਤ ਜਾਣਕਾਰੀ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਸੀ। ਅਧਿਕਾਰੀ ਨੇ ਦਫ਼ਤਰ ਆਉਣ ਦੇ ਨਾਲ-ਨਾਲ ਇਨ੍ਹਾਂ ਨੇ ਆਨਲਾਈਨ ਕੰਮ ਵੀ ਬਾਖ਼ੂਬੀ ਨਿਭਾਇਆ। ਇਸ ਅਧਿਕਾਰੀ ਨੂੰ ਹੁਣ ਤੱਕ ਸਮਾਜ ਸੇਵਾ ਦੇ ਕੰਮਾਂ ਲਈ ਤਿੰਨ ਸਟੇਟ ਐਵਾਰਡ ਮਿਲ ਚੁੱਕੇ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਮਨੀਸ਼ ਰਾਣਾ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਦੀਪਕ ਭੱਲਾ, ਹਰਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ