ਸਰਕਾਰੀ ਕੰਨਿਆ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਮੁਹਾਲੀ ਨਗਰ ਨਿਗਮ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਵੱਲੋਂ ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀਆਂ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਹੁਣ ਕਿਸੇ ਖੇਤਰ ਪਿੱਛੇ ਨਹੀਂ ਹਨ, ਸਗੋਂ ਕਾਫ਼ੀ ਖੇਤਰਾਂ ਵਿੱਚ ਮੋਹਰੀ ਰਹਿ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਦਾ ਨਤੀਜਾ ਆਇਆ ਹੈ, ਜਿਸ ਵਿੱਚ ਮੁਹਾਲੀ ਦੀਆਂ ਛੇ ਕੁੜੀਆਂ ਜੱਜ ਬਣੀਆਂ ਹਨ। ਇਹ ਮੁਹਾਲੀ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਧੀਆਂ ਨੂੰ ਲੋੜੀਂਦੀ ਹੱਲਾਸ਼ੇਰੀ ਮਿਲੇ ਤਾਂ ਉਹ ਹਰ ਖੇਤਰ ਵਿੱਚ ਅੱਗੇ ਜਾ ਸਕਦੀਆਂ ਹਨ।
ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਿਮਾਂਸ਼ੂ ਢੰਡ ਨੇ ਦੱਸਿਆ ਕਿ ਕਲਾ ਉਤਸਵ (ਜ਼ਿਲ੍ਹਾ ਤੇ ਜ਼ੋਨ ਪੱਧਰੀ), ਖੇਡ ਟੂਰਨਾਮੈਂਟ ਜ਼ੋਨ ਤੋਂ ਜ਼ਿਲ੍ਹਾ ਪੱਧਰ ’ਤੇ ਵਧੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਸਰਬਪੱਖੀ ਗਤੀਵਿਧੀਆਂ ਦੇ ਇੰਚਾਰਜ ਸ੍ਰੀਮਤੀ ਸੁਧਾ ਜੈਨ (ਸਟੇਟ ਐਵਾਰਡੀ) ਅਤੇ ਸਰੀਰਕ ਸਿੱਖਿਆ ਅਧਿਆਪਕਾ ਸ੍ਰੀਮਤੀ ਕਿਰਨਦੀਪ ਕੌਰ ਅਤੇ ਸ੍ਰੀਮਤੀ ਸਰਬਜੀਤ ਕੌਰ ਨੇ ਵੀ ਵਿਦਿਆਰਥਣਾਂ ਦੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਕਿਹਾ ਕਿ ਸ੍ਰੀਮਤੀ ਰੀਟਾ ਸ਼ਰਮਾ ਮਿਊਜ਼ਿਕ ਲੈਕਚਰਾਰ ਅਤੇ ਸ੍ਰੀਮਤੀ ਜਯੋਤੀ ਸ਼ੋਰੀ ਲੈਕਚਰਾਰ ਭੂਗੋਲ ਵੱਲੋਂ ਕਰਵਾਈ ਤਿਆਰੀ ਸਦਕਾ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਦੋਂਕਿ ਸਕੂਲ ਦੀਆਂ ਅਧਿਆਪਕਾਵਾਂ ਮਨਦੀਪ ਕੌਰ, ਸ੍ਰੀਮਤੀ ਰੀਮਾ ਅਤੇ ਸੰਗੀਤਾ ਜੋਸ਼ੀ ਦੀ ਅਗਵਾਈ ਹੇਠ ਵਿਦਿਆਰਥਣ ਸੁਖਜੀਤ ਕੌਰ ਨੇ ਨੈਸ਼ਨਲ ਪਾਪੂਲੇਸ਼ਨ ਸੰਸਥਾ ਵੱਲੋਂ ਕਰਵਾਏ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …