ਦਸਵੀਂ ਸ਼੍ਰੇਣੀ: ਮੁਹਾਲੀ ਜ਼ਿਲ੍ਹੇ ’ਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਬੇਦੀ ਨੇ ਦਸਵੀਂ ਦੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਅੱਜ ਉਨ੍ਹਾਂ ਨੂੰ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਸੀਬੀਐਸਈ ਵੱਲੋਂ ਬੀਤੇ ਕੱਲ੍ਹ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦਾ ਵਿਦਿਆਰਥੀ ਪ੍ਰਥਮ ਸਿੰਘ ਚੌਹਾਨ ਨੇ 99 ਫੀਸਦੀ ਅੰਕ ਲੈ ਕੇ ਮੁਹਾਲੀ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਹਿਕ ਭਾਰਤੀ ਨੇ 98.4 ਫੀਸਦੀ ਨੰਬਰ ਲੈ ਕੇ ਦੂਜਾ ਅਤੇ ਲਵਿਸ਼ ਨੇ 97.2 ਫੀਸਦੀ ਲੈ ਕੇ ਤੀਜਾ ਸਥਾਨ ਕੀਤਾ ਹੈ।
ਸ੍ਰੀਮਤੀ ਰਣਜੀਤ ਬੇਦੀ ਨੇ ਪ੍ਰਥਮ ਸਿੰਘ ਚੌਹਾਨ ਨੂੰ 11 ਹਜ਼ਾਰ ਰੁਪਏ, ਮਹਿਕ ਭਾਰਤੀ ਅਤੇ ਲਵਿਸ਼ ਨੂੰ 5000-5000 ਰੁਪਏ ਦੇ ਨਗਦ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ 92 ਵਿਦਿਆਰਥੀਆਂ ’ਚੋਂ 16 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਲੈ ਕੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ ਜਦੋਂਕਿ ਗਣਿਤ ਵਿਸ਼ੇ ’ਚੋਂ 4 ਵਿਦਿਆਰਥੀਆਂ ਅਤੇ ਸੋਸ਼ਲ ਸਟੱਡੀਜ਼ ’ਚੋਂ ਦੋ ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਲਏ ਹਨ।

ਵਿਦਿਆਰਥੀਆਂ ਦੀਆਂ ਇਨ੍ਹਾਂ ਬੇ-ਮਿਸਾਲ ਪ੍ਰਾਪਤੀਆਂ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗਿਆਨਜੋਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

Load More Related Articles
Load More By Nabaz-e-Punjab
Load More In Business

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…