ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਕਲਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਜਨਵਰੀ:
ਪਿੰਡ ਮੱਛਲੀ ਕਲਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਮਨਜ਼ੂਰ ਕਰਵਾਉਣ ਲਈ ਪਿੰਡ ਦੀ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪਿੰਡ ਦੇ ਸਰਪੰਚ ਬਲਰਾਮ ਸ਼ਰਮਾ ਨੇ ਦੱਸਿਆ ਕਿ ਮੱਛਲੀ ਕਲਾਂ ਦੇ ਸੁਹਿਰਦ ਯਤਨਾਂ ਸਦਕਾ ਪਿੰਡ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਹਾਸਲ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੱਛਲੀ ਕਲਾਂ ਨੂੰ 33 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ। ਇਸ ਤੋਂ ਇਲਾਵਾ ਪਿੰਡ ਦੀ ਡਿਸਪੈਂਸਰੀ ਦੀ ਨਵੀਂ ਇਮਾਰਤ ਬਣਾਉਣ ਲਈ ਪੰਚਾਇਤ ਨੂੰ 8 ਲੱਖ ਰੁਪਏ ਦੀ ਗਰਾਂਟ ਮਿਲੀ ਹੈ।
ਇੰਜ ਹੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਮੱਛਲੀ ਕਲਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾਂ ਵੱਲੋਂ ਪੰਚਾਇਤ ਘਰ ਦੀ ਇਮਾਰਤ ਲਈ 20 ਲੱਖ ਰੁਪਏ ਦੀ ਗਰਾਂਟ ਪਹਿਲਾਂ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਚਾਇਤ ਘਰ ਦੀ ਸ਼ਾਨਦਾਰ ਇਮਾਰਤ ਬਣਾਈ ਜਾ ਰਹੀ ਹੈ, ਜਿਸ ਦੀ ਉਸਾਰੀ ਉੱਤੇ ਕੁਲ 25 ਲੱਖ ਰੁਪਏ ਦੀ ਲਾਗਤ ਆਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੱਛਲੀ ਕਲਾਂ ਨੇ ਕਿਹਾ ਕਿ ਉਹ ਉਹ ਪਿੰਡ ਅਤੇ ਸਮੁੱਚੇ ਖਰੜ ਹਲਕੇ ਦੇ ਚੌਤਰਫ਼ਾ ਵਿਕਾਸ ਅਤੇ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਵਾਉੱਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਦੀ ਧਰਮਸ਼ਾਲਾ ਵਿੱਚ ਚੱਲ ਰਹੀ ਡਿਸਪੈਂਸਰੀ ਦੀ ਹਾਲਤ ਕਾਫ਼ੀ ਖਸਤਾ ਸੀ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਨਵੀੱ ਇਮਾਰਤ ਬਣਨ ਨਾਲ ਪਿੰਡ ਦੀ ਪੁਰਾਣੀ ਮੰਗ ਪੂਰੀ ਹੋ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ ਅਤੇ ਲੇਬਰਫੈਡ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਪੰਕਜ ਕੁਮਾਰ ਮੈਂਬਰ ਬਲਾਕ ਸੰਮਤੀ ਖਰੜ, ਡਾ. ਗਗਨਦੀਪ ਸਿੰਘ, ਹੇਮ ਰਾਜ ਕਪਿਲ, ਰਣਜੀਤ ਰਾਣਾ ਪਪਲ, ਨਿਰਮਲ ਸਿੰਘ ਕਾਕਾ,ਜਸਵੀਰ ਕੌਰ (ਸਾਰੇ ਪੰਚ) ਚੌਧਰੀ ਬਿਧੀ ਚੰਦ ਸਾਬਕਾ ਸਰਪੰਚ, ਉਘੇ ਸਮਾਜ ਸੇਵੀ ਗੁਰਧਿਆਨ ਸਿੰਘ ਦੁਰਾਲੀ, ਚੌਧਰੀ ਰਤਨਪਾਲ ਨੰਬਰਦਾਰ, ਲਾਭ ਸਿੰਘ, ਚੌਧਰੀ ਕਾਬਜ਼ ਸਿੰਘ ਸਾਬਕਾ ਪੰਚ, ਚੌਧਰੀ ਸ਼ੀਸ਼ਪਾਲ ਸਾਬਕਾ ਪੰਚ, ਚੌਧਰੀ ਜਸਮੇਰ ਸਿੰਘ ਜੱਸਾ, ਚੌਧਰੀ ਰਛਪਾਲ ਸਿੰਘ ਰੋਡਾ, ਚੌਧਰੀ ਹਰਮੇਸ਼ ਮੇਸ਼ੀ, ਬੀਬੀ ਗੁਰਮੇਲ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ, ਸੇਠ ਰੈਮਲ ਦਾਸ, ਗਿਆਨੀ ਦੇਵ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…