Share on Facebook Share on Twitter Share on Google+ Share on Pinterest Share on Linkedin ਸੇਵਾਮੁਕਤ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ: ਐਸਐਸਪੀ ਭੁੱਲਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵੱਲੋਂ ਇਸ ਜ਼ਿਲ੍ਹੇ ਦੇ ਸੇਵਾਮੁਕਤ ਪੁਲੀਸ ਅਧਿਕਾਰੀਆਂ/ਮੁਲਾਜ਼ਮਾਂ ਨਾਲ ਰਸਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਸੇਵਕ ਸਿੰਘ ਬਰਾੜ, ਐਸਪੀ (ਸਿਟੀ) ਵੀ ਹਾਜ਼ਰ ਸਨ। ਜ਼ਿਲ੍ਹਾ ਦੇ ਸੇਵਾਮੁਕਤ ਪੁਲੀਸ ਅਫ਼ਸਰਾਂ ਦੇ ਪ੍ਰਧਾਨ (ਸੇਵਾਮੁਕਤ) ਕਪਤਾਨ ਪੁਲੀਸ ਹਰਬੰਸ ਸਿੰਘ ਰਿਆੜ, ਸੈਕਟਰੀ ਏ.ਐਸ.ਆਈ. (ਸੇਵਾਮੁਕਤ) ਨੀਸ਼ਾ ਰਾਮ, ਖਜਾਨਚੀ ਇੰਸਪੈਕਟਰ ਸੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਇੰਸਪੈਕਟਰ ਸੁਖਰਾਜ ਸਿੰਘ, ਮੈਂਬਰ ਥਾਣੇਦਾਰ ਤੇਜਿੰਦਰ ਸਿੰਘ ਅਤੇ ਮੈਂਬਰ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਹੋਰ ਸੇਵਾਮੁਕਤ ਪੁਲੀਸ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰ ਕੀਤਾ ਗਿਆ। ਸ੍ਰੀ ਭੁੱਲਰ ਨੇ ਸਮੂਹ ਹਾਜਰੀਨ ਨੂੰ ਵਿਸਵਾਸ਼ ਦਿਵਾਇਆ ਗਿਆ ਕਿ ਮਹਿਕਮਾ ਪੁਲੀਸ ਨਾਲ ਸਬੰਧਤ ਕਿਸੇ ਵੀ ਕੰਮ ਲਈ ਉਹ ਕਦੇ ਵੀ ਇਸ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜ ਵਿੱਚ ਹੋ ਰਹੇ ਕਿਸੇ ਵੀ ਜ਼ੁਰਮ ਜਾਂ ਹੋ ਰਹੇ ਗੈਰ ਸਮਾਜੀ ਕੰਮਾਂ ਦੀ ਸੂਚਨਾ ਮਹਿਕਮਾ ਪੁਲੀਸ ਨੂੰ ਦੇਣ ਅਤੇ ਨਾਲ ਹੀ ਆਪਣੇ ਏਰੀਆ ਵਿੱਚ ਰਹਿੰਦੇ ਹੋਏ ਲੋਕਾਂ ਨੂੰ ਆਪਣੀ ਸੁਰੱਖਿਆ ਸਬੰਧੀ ਜਾਗਰੂਕ ਕਰਨ। ਮੀਟਿੰਗ ਵਿੱਚ ਕੁਝ ਸੇਵਾਮੁਕਤ ਅਫ਼ਸਰਾਂ ਨੇ ਸਾਈਬਰ ਕਰਾਇਮ, ਟਰੈਫ਼ਿਕ ਅਤੇ ਹੋਰ ਏਰੀਆ ਵਿੱਚ ਬਤੌਰ ਵਾਲੰਟੀਅਰ ਕੰਮ ਕਰਨ ਦੀ ਪੇਸ਼ਕਸ਼ ਕੀਤੀ, ਜਿਸ ਦੀ ਕਾਫੀ ਸ਼ਲਾਘਾ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ