ਨਵ ਚੇਤਨਾ ਟਰੱਸਟ ਵੱਲੋਂ ਪੱਤਰਕਾਰ ਭਾਈਚਾਰੇ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਅੱਜ ਨਵ ਚੇਤਨਾ ਵੈਲਫੇਅਰ ਟਰੱਸਟ ਵਲੋਂ ਚੇਅਰਮੈਨ ਡਾ. ਰਘਬੀਰ ਸਿੰਘ ਬੰਗੜ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ ਵੱਖ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਨੂੰ ਵੀ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਸੋਹਣ ਸਿੰਘ ਛੱਜੂਮਾਜਰਾ ਨੇ ਕਿਹਾ ਕਿ ਟਰੱਸਟ ਵੱਲੋਂ ਸਮਾਜਿਕ ਬੁਰਾਈਆਂ ਨਸ਼ਾ, ਭਰੂਣ ਹੱਤਿਆ ਅਤੇ ਦਹੇਜ ਦੇ ਖਿਲਾਫ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਮੇਂ ਸਮੇਂ ਸਿਰ ਵਾਤਾਵਰਣ ਨੂੰ ਸ਼ੁੱਧ ਰਖਣ ਸ਼ਹਿਰ ਅੰਦਰ ਪੌਦੇ ਲਗਾਏ ਜਾਂਦੇ ਹਨ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਵੀ ਕੀਤੀ ਜਾਂਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਸਮੱਸਿਆ ਉਨ੍ਹਾਂ ਨੂੰ ਪੇਸ਼ ਆਉਂਦੀ ਹੈ ਤਾਂ ਉਹ ਟਰੱਸਟ ਦੇ ਧਿਆਨ ਵਿੱਚ ਲਿਆਉਣ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਸੀਨੀਅਰ ਪੱਤਰਕਾਰ ਗਗਨ ਸੂਰੀ, ਜ਼ਿਲ੍ਹਾ ਪ੍ਰੈੱਸ ਕਲੱਬ ਐਸਏਐਸ ਨਗਰ ਦੇ ਵਿੱਤ ਸਕੱਤਰ ਸ੍ਰੀ ਪੰਕਜ਼ ਚੱਢਾ, ਸ਼ਸ਼ੀਪਾਲ ਜੈਨ, ਤਰਸੇਮ ਸਿੰਘ ਜੰਡਪੁਰੀ, ਅਵਤਾਰ ਸਿੰਘ ਮਹਿਰਾ, ਸੁਮਿਤ ਕੁਮਾਰ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਕਾਕਾ, ਸਵਤੰਤਰ ਸਿੰਘ, ਅਮਰਦੀਪ ਸਿੰਘ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਟਰੱਸਟੀ ਬਲਵੰਤ ਸਿੰਘ, ਚੰਨਣ ਸਿੰਘ ਪ੍ਰਧਾਨ ਆਟੋ ਯੂਨੀਅਨ, ਧਰਮਪਾਲ, ਕਿਰਨ, ਵਜਿੰਦਰ ਨੋਨਵਾਲ, ਸੁਖਚੈਨ ਸਿੰਘ, ਜਗਜੀਤ ਸਿੰਘ ਬਾਘਾ, ਕੁਲਵਿੰਦਰ ਸਿੰਘ ਮੁੰਡੀ ਖਰੜ, ਦਰਸ਼ਨ ਸਿੰਘ ਵਿਰਦੀ, ਐਮ.ਐਸ. ਰਾਣਾ, ਪਵਨ ਡੱਡਵਾਲ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…