nabaz-e-punjab.com

ਰਾਮ ਕ੍ਰਿਪਾਲ ਆਤਮ ਹੱਤਿਆ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ

ਹਾਈ ਕੋਰਟ ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪੁਲੀਸ ਨੂੰ ਸਖ਼ਤ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਤਰਕਸ਼ੀਲ ਆਗੂ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਰਾਮ ਕ੍ਰਿਪਾਲ ਆਤਮ ਹੱਤਿਆ ਮਾਮਲੇ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪੁਲੀਸ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਸ੍ਰੀ ਦਾਊਂ ਨੇ ਕਿਹਾ ਕਿ ਮ੍ਰਿਤਕ ਰਾਮ ਕ੍ਰਿਪਾਲ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਮੁਲਜ਼ਮਾਂ ਨੂੰ ਸਜਾ ਦਿਵਾਉਣ ਲਈ ਜਦੋਂ ਮ੍ਰਿਤਕ ਦੀ ਵਿਧਵਾ ਨਿਰਮਲਾ ਦੇਵੀ ਨੂੰ ਪੁਲੀਸ ਵੱਲੋਂ ਕੋਈ ਇਨਸਾਫ਼ ਨਹੀਂ ਮਿਲਿਆ ਤਾਂ ਉਸ ਨੇ ਸੰਸਥਾ ਨਾਲ ਮਿਲ ਕੇ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ। ਇਸ ਦੇ ਬਾਵਜੂਦ ਪੁਲੀਸ ਨੇ ਉਸ ਦੀ ਬਾਂਹ ਨਹੀਂ ਫੜੀ।
ਇਸ ਮਗਰੋਂ ਪੀੜਤ ਅੌਰਤ ਵੱਲੋਂ ਮੁੜ ਹਾਈ ਕੋਰਟ ਨੂੰ ਮਾਮਲੇ ਦੀ ਸੱਚਾਈ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਾਈ ਕੋਰਟ ਨੇ ਵਿਧਵਾ ਅੌਰਤ ਦੀ ਪੁਕਾਰ ਸੁਣ ਕੇ ਖਰੜ ਪੁਲੀਸ ਤੋਂ ਸਬੰਧਤ ਕੇਸ ਦਾ ਸਾਰਾ ਰਿਕਾਰਡ ਤਲਬ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ 22 ਅਕਤੂਬਰ ਨੂੰ ਮੁਲਜ਼ਮਾਂ ਦੇ ਖ਼ਿਲਾਫ਼ ਅਦਾਲਤ ਵਿੱਚ ਚਾਲਾਨ ਪੇਸ਼ ਕੀਤਾ ਗਿਆ। ਪੀੜਤ ਅੌਰਤ ਨੇ ਹਾਈ ਕੋਰਟ ਵਿੱਚ ਗੁਹਾਰ ਲਗਾਈ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਜੋੜੀ ਜਾਵੇ ਅਤੇ ਉਸ ਵਿਰੁੱਧ ਦਰਜ ਝੂਠੇ ਕੇਸ ਨੂੰ ਖਾਰਜ ਕੀਤਾ ਜਾਵੇ। ਪੀੜਤ ਅੌਰਤ ਨੇ ਆਪਣੇ ਬੱਚਿਆਂ, ਵਕੀਲ ਤੇਜਿੰਦਰ ਸਿੰਘ, ਬਿੰਦਰ ਸਿੰਘ ਅਤੇ ਲੱਖਾ ਸਿਧਾਣਾ ਦੀ ਟੀਮ ’ਚੋਂ ਰਾਜਵਿੰਦਰ ਰਾਏਖਾਨਾ ਅਤੇ ਅਮਨਦੀਪ ਕੌਰ ਵੱਲੋਂ ਐਸਐਸਪੀ ਨਾਲ ਮੁਲਾਕਾਤ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ।
ਜ਼ਿਕਰਯੋਗ ਹੈ ਕਿ ਰਾਮ ਕ੍ਰਿਪਾਲ ਆਤਮ ਹੱਤਿਆ ਮਾਮਲੇ ਵਿੱਚ ਉਸ ਦੀ ਪਤਨੀ ਨਿਰਮਲਾ ਦੇਵੀ ਵੱਲੋਂ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਮੁਹਾਲੀ ਪੁਲੀਸ ਨੂੰ ਐਫਆਈਆਰ ਦਰਜ ਕਰਨੀ ਪਈ ਸੀ। ਉਨ੍ਹਾਂ ਦੱਸਿਆ ਕਿ ਅੱਜ ਮਿਲੇ ਤਾਜਾ ਹੁਕਮਾਂ ਵਿੱਚ ਹਾਈ ਕੋਰਟ ਨੇ ਡੀਐਸਪੀ ਨੂੰ ਘੂਰਕੀ ਦਿੰਦਿਆਂ ਮੁੜ ਹੁਕਮ ਸੁਣਾਏ ਗਏ ਹਨ ਕਿ ਉਹ ਇਸ ਕੇਸ ਦੀ ਸਹੀ ਤਰੀਕੇ ਨਾਲ ਜਾਂਚ ਕਰਕੇ ਅਗਲੀ ਤਰੀਕ ’ਤੇ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਲੈ ਕੇ ਅਦਾਲਤ ਵਿੱਚ ਪੇਸ਼ ਹੋਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…