nabaz-e-punjab.com

ਪਿੰਡ ਕਾਕਰੋਂ ਵਿੱਚ ਕ੍ਰਿਕਟ ਟੂਰਨਾਮੈਂਟ ਮੇਜ਼ਬਾਨ ਟੀਮ ਨੇ ਜਿੱਤਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੂਨ:
ਇੱਥੋਂ ਦੇ ਨੇੜਲੇ ਪਿੰਡ ਕਾਕਰੋਂ ਵਿਖੇ ਨੌਜਵਾਨ ਸਭਾ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ ਜਿਸਦਾ ਫਾਈਨਲ ਮੁਕਾਬਲਾ ਮੇਜਬਾਨ ਕਾਕਰੋਂ ਨੇ ਭਾਗੋਮਾਜਰਾ ਨੂੰ ਹਰਾਕੇ ਜਿੱਤ ਲਿਆ। ਇਸ ਮੌਕੇ ਮੁਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਸੂਬੇ ਦੀ ਜੁਆਨੀ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਨਵੀਂ ਰਣਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਪਿੰਡ ਪੱਧਰ ਤੇ ਅਜਿਹੇ ਖੇਡ ਮੇਲਿਆਂ ਵਿਚ ਖੇਡਣ ਵਾਲੇ ਨੌਜੁਆਨ ਦੇਸ਼ ਲਈ ਖੇਡ ਕੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਵਿਚ 30 ਟੀਮਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ ਪਹਿਲਾ ਸੈਮੀਫਾਈਨਲ ਵਿਚ ਭਾਗੋਮਾਜਰਾ ਨੇ ਤੀੜਾ ਨੂੰ ਹਰਾ ਕੇ ਤੇ ਦਸੂਰੇ ਸੈਮੀਫਾਈਨਲ ਵਿਚ ਮੇਜਬਾਨ ਕਾਕਰੋਂ ਨੇ ਮੁਗਲਮਾਜਰੀ ਨੂੰ ਹਰਾਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਅਤੇ ਫਾਈਨਲ ਮੁਕਾਬਲੇ ਵਿਚ ਮੇਜਬਾਨ ਕਾਕਰੋਂ ਨੇ ਭਾਗੋਮਾਜਰਾ ਨੂੰ ਹਰਾਉਣ ਵਿਚ ਸਫਲਤਾ ਹਾਸਲ ਕੀਤੀ। ਇਸ ਮੌਕੇ ਬਖਸੀਸ ਸਿੰਘ ਬਿੱਟੂ ਸਰਪੰਚ, ਜਸਪ੍ਰੀਤ ਸਿੰਘ ਜੱਸੀ, ਲਾਲੀ, ਗੁਰਪ੍ਰੀਤ ਸਿੰਘ, ਹਰਮਨ ਪ੍ਰੀਤ ਸਿੰਘ, ਪਰਮਜੀਤ ਸਿੰਘ, ਨਛੱਤਰ ਸਿੰਘ, ਲਾਭ ਸਿੰਘ, ਗੁਰਮੀਤ ਸਿੰਘ, ਰਜਿੰਦਰ ਇਸੰਘ, ਬਿੱਲਾ ਚੈੜੀਆਂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

Archer Avneet Kaur wins Bronze Medal in World Cup

Archer Avneet Kaur wins Bronze Medal in World Cup Sports Minister Meet Hayer congratulates…