ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਫੇਜ਼-1 ਦੀ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ’ਤੇ ਕੀਤੀ ਚਰਚਾ

24 ਮਾਰਚ ਨੂੰ 11ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਹਾਊਸ ਓਨਰਜ਼ ਵੈਲਫੇਅਰ ਐਸੋਸੀਏਸ਼ਨ ਫੇਜ਼-1 ਐਸ.ਏ.ਐਸ ਨਗਰ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਇੰਜ. ਪੀ.ਐਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਫੇਜ਼-1 ਦੇ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਚਰਨਕੰਵਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਇਸ ਸ਼ਹਿਰ ਵਿੱਚ ਇਕ ਸਰਕਾਰੀ ਇੰਜੀਨੀਅਰਿੰਗ ਕਾਲਜ਼ ਅਤੇ ਇਸ ਦੋ ਹੋਰ ਬੇਸਿਕ ਵਿੱਦਿਆ ਕਾਲਜ਼ ਦੀ ਬਹੁਤ ਘਾਟ ਹੈ ਕਿਉੱਕਿ ਸ਼ਹਿਰ ਹੁਣ ਸੈਕਟਰ-127 ਤੱਕ ਫੈਲ ਚੁੱਕਾ ਹੈ ਅਤੇ ਅਬਾਦੀ ਵੀ ਕਾਫੀ ਵੱਧ ਗਈ ਹੈ, ਇਸ ਲਈ ਇਹ ਵਿਦਿਅਕ ਅਦਾਰੇ ਬਹੁਤ ਹੀ ਸਮੇਂ ਦੀ ਜ਼ਰੂਰੀ ਮੰਗ ਹੈ।
ਉਹਨਾਂ ਕਿਹਾ ਕਿ ਕਜੌਲੀ ਵਾਟਰ ਵਰਕਸ ਤੋਂ ਸ਼ਹਿਰ ਨੂੰ 5ਵੀ ਅਤੇ 6ਵੀ ਪਾਈਪ ਲਾਈਨ ਜਲਦੀ ਪਾਈ ਜਾਵੇ। ਸ਼ਹਿਰ ਵਿਚ ਗਰੀਨ ਪਾਰਕਾਂ ਅਤੇ ਗਰੀਨ ਬੈਲਟਾਂ ਵਿਚ ਸ਼ਰੇਆਮ ਹੋ ਰਹੇ ਨਾਜਾਇਜ਼ ਕਬਜ਼ੇ ਹਟਾਏ ਜਾਣ। ਮਿਉੱਸਪਲ ਕਾਰਪੋਰੇਸ਼ਨ ਵੱਲੋਂ ਸਿਟੀ ਬੱਸ ਸੇਵਾ ਯੋਜਨਾ ਨੂੰ ਲਾਗੂ ਕੀਤੀ ਜਾਵੇ। ਫੇਜ਼-1 ਵਿੱਚ ਫਰੈਂਕੋ ਹੋਟਲ ਦੇ ਨੇੜੇ ਰੋਜ਼ਾਨਾ ਟਰੈਫਿਕ ਸਮੱਸਿਆ ਨੂੰ ਹੱਲ ਕੀਤਾ ਜਾਵੇ। ਪਲਾਸਟਿਕ ਦੇ ਲਿਫਾਫਿਆਂ ਤੇ ਸਖਤ ਪਾਬੰਧੀ ਲਗਾਈ ਜਾਵੇ। ਉਹਨਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ 11ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ 24 ਮਾਰਚ ਨੂੰ ਲਗਾਇਆ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਮ.ਐਮ ਚੋਪੜਾ, ਡੀ.ਡੀ. ਜੈਨ, ਸੋਹਨ ਲਾਲ, ਜਸਵੰਤ ਸਿੰਘ ਸੋਹਲ, ਗੁਰਚਰਨ ਸਿੰਘ, ਹਰਬਿੰਦਰ ਸਿੰਘ, ਕੌਂਸਲਰ ਗੁਰਮੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…