ਨਾਨਕਸ਼ਾਹੀ ਨਵਾਂ ਸਾਲ ਤੇ ਹੋਲੇ ਮਹੱਲੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵੱਲੋਂ ਨਾਨਕਸ਼ਾਹੀ ਨਵਾਂ ਸਾਲ ਅਤੇ ਹੋਲੇ ਮਹੱਲੇ ਨੂੰ ਸਮਰਪਤ ਇਕ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਦਸਿਆ ਕਿ ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਮਹਾਵੀਰ ਸਿੰਘ, ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਵਾਲੇ ਅਤੇ ਭਾਈ ਗੁਰਪ੍ਰੀਤ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਰੂਹਾਨੀ ਕੀਰਤਨ ਕੀਤਾ।
ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਚੇਤ ਮਹੀਨੇ ਨਾਲ ਸਬੰਧਤ ਕਿਰਤ ਅਤੇ ਕਰਮ ਵਿਸ਼ੇ ਉੱਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਕਈ ਉਦਾਹਰਨਾਂ ਦੇ ਕੇ ਕਿਰਤ ਅਤੇ ਕਰਮ ਬਾਰੇ ਫ਼ਲਸਫ਼ਾ ਲੋਕਾਂ ਨੂੰ ਸਰਲ ਭਾਸ਼ਾ ਵਿਚ ਸਮਝਾਇਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਸੰਗਤ ਦੇ ਲਈ ਇਕ ਮੈਡੀਕਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ 225 ਵਿਅਕਤੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਿੰਦਰਵੀਰ ਸਿੰਘ, ਅੱਖਾਂ ਦੇ ਮਾਹਰ ਡਾ. ਅਨੂ, ਹੱਡੀਆਂ ਦੇ ਮਾਹਰ ਡਾ. ਅਸ਼ੀਸ਼, ਸਰਜਰੀ ਦੇ ਮਾਹਰ ਡਾ. ਕਰਨਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਅਤੇ ਸਮੂਹ ਪ੍ਰਬੰਧਕੀ ਕਮੇਟੀ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …