Share on Facebook Share on Twitter Share on Google+ Share on Pinterest Share on Linkedin ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਸਾਹਿਬ ਭਾਈ ਰਣਜੀਤ ਸਿੰਘ ਨੇ ਵੀ ਕੀਤੀ ਸ਼ਿਰਕਤ ਮਲਕੀਤ ਸਿੰਘ ਸੈਣੀ\ਕਾਲਾ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਅਪਰੈਲ: ਸਥਾਨਕ ਸ਼ਹਿਰ ਦੇ ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ,ਖਰੜ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇਜਾ ਸਿੰਘ ਜੰਡੂ ਅਤੇ ਭਾਈ ਪ੍ਰਭਜੋਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਦੇਵਿੰਦਰ ਸਿੰਘ ਬਰਮੀ ਨੇ ਦੱਸਿਆ ਕਿ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਤਿੰਨ ਦਿਨਾਂ ਗੁਰਮਤਿ ਸਮਾਗਮ ਸਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਬਾਬਾ ਲਖਬੀਰ ਸਿੰਘ ਜੀ ਰਤਵਾੜਾ ਸਾਹਿਬ ਵਾਲਿਆ ਨੇ ਆਪਣੇ ਜਥੇ ਨਾਲ ਕਥਾ ਕੀਤਰਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ੍ਰੀ ਰਹਿਰਾਸ ਪਾਠ ਦੀ ਅਰਦਾਸ ਤੋਂ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਸਮੇਂ ਤੋਂ ਦੇਰ ਰਾਤ ਤੱਕ ਸਜਾਏ ਇਨ੍ਹਾਂ ਦੀਵਾਨਾਂ ਵਿੱਚ ਦੂਰੋ-ਨੇੜਿਓ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੇ ਆਖਰੀਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਵੀ ਆਪਣੇ ਧਾਰਮਿਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸੰਗਤ ਨੂੰ ਗੁਰੂਆਂ ਦੇ ਦੱਸੇ ਮਾਰਗ ਦੇ ਚੱਲਦਿਆਂ ਸਿੱਖੀ ਸਿਧਾਂਤ ਅਤੇ ਗੁਰਬਾਣੀ ਅਤੇ ਬਾਣੇ ਨਾਲ ਜੁੜਨ ਦਾ ਸੱਦਾ ਦਿੱਤਾ। ਭਾਈ ਸਾਹਿਬ ਨੇ ਆਪਣੇ ਭਾਸ਼ਣ ਰਾਹੀਂ ਸਿੱਖ ਕੌਮ ਦੀਆਂ ਸਿਰਮੌਰ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੂੰ ਅੱਗੇ ਆਉਣ ਦੀ ਪਅੀਲ ਕੀਤੀ। ਸਮਾਗਮਾਂ ਦੇ ਤੀਸਰੇ ਦਿਨ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਮੌਕੇ 16 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਤਿੰਨ ਦਿਨ ਚਲੇ ਇਸ ਸਮਾਗਮ ਵਿੱਚ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕਲੋਨਾਈਜਰ ਰਣਜੀਤ ਸਿੰਘ ਗਿੱਲ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਹਰਭਾਗ ਸਿੰਘ ਦੇਸੂਮਾਜਰਾ ਸਮੇਤ ਦੂਰ ਦੁਰਾਡੇ ਇਲਾਕਿਆਂ ’ਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ