Share on Facebook Share on Twitter Share on Google+ Share on Pinterest Share on Linkedin ਪਿੰਡ ਖ਼ਿਜਰਾਬਾਦ ਵਿੱਚ ਹੋਲੇ ਮਹੱਲੇ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 5 ਮਾਰਚ: ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ‘ਤੇ ਹੋਲੇ ਮਹੱਲੇ ਮੌਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦਵਾਰਾ ਬਾਬਾ ਜੋਰਾਵਰ ਸਿੰਘ ਜੀ ਤੋਂ ਆਰੰਭ ਹੋ ਕੇ ਪਿੰਡ ‘ਚ ਵੱਖ-ਵੱਖ ਪੜ੍ਹਾਵਾਂ ‘ਤੇ ਰੁਕਿਆ ਜਿਥੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਲੰਗਰ ਲਗਾਏ ਗਏ। ਇਸ ਦੌਰਾਨ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ। ਨਗਰ ਕੀਰਤਨ ਵਾਪਸ ਗੁਰਦਵਾਰਾ ਸਾਹਿਬ ਜਾ ਕੇ ਸੰਪੰਨ ਹੋਇਆ। ਇਸ ਮੌਕੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਭਲਕੇ 6 ਤੇ 7 ਮਾਰਚ ਨੂੰ ਦਿਨ ਤੇ ਰਾਤ ਸਮੇਂ ਖੁੱਲ੍ਹੇ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਰਾਗੀ, ਢਾਡੀ, ਕਵੀਸ਼ਰੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ