
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦਾ ਹਾਸਰਸ ਕਵੀ ਸੰਮੇਲਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਹਿੰਦੀ ਭਾਸ਼ਾ ਦੀ ਸਰਵਸ੍ਰੇਸ਼ਟਤਾ ਨੂੰ ਪੇਸ਼ ਕਰਦੇ ਹੋਏ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਹਾਸਰਸ ਕਵੀ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਆਤਮ-ਵਿਸ਼ਵਾਸ ਨਾਲ ਸਹਿਜਮਈ ਅਤੇ ਵਿਅੰਗਮਈ ਤਰੀਕੇ ਨਾਲ ਆਪਣੀਆਂ ਭਾਵਨਾਵਾਂ ਨੂੰ ਕਵਿਤਾ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਕਵਿਤਾਵਾਂ ਵਿੱਚ ਸਮਾਜਿਕ ਅਤੇ ਵਿਵਹਾਰਿਕ ਜੀਵਨ ਉੱਤੇ ਵਿਅੰਗ ਕੀਤਾ। ਸਕੂਲੀ ਬੱਚਿਆਂ ਨੇ ਕਵਿਤਾਵਾਂ ਨੂੰ ਅਜਿਹੇ ਸੁੰਦਰ ਢੰਗ ਨਾਲ ਪੇਸ਼ ਕੀਤਾ ਕਿ ਸਰੋਤੇ ਤਾੜੀਆਂ ਵਜਾਉਣ ਲਈ ਮਜਬੂਰ ਹੋ ਗਏ। ਇਸ ਦੌਰਾਨ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਅਤੇ ਵਿਸ਼ਵਾਸ ਦੇਖਣ ਨੂੰ ਮਿਲਿਆ।

ਇਸ ਮੌਕੇ ਸਕੂਲ ਪਿੰ੍ਰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਹੱਸਣਾ ਜੀਵਨ ਦਾ ਇੱਕ ਅਹਿਮ ਹਿੱਸਾ ਹੈ। ਤਣਾਅ ਮੁਕਤ ਜੀਵਨ ਜਿਊਣ ਲਈ ਹੱਸਣਾ ਅਤੇ ਹਸਾਉਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਹਸਾਉਣ ਦੀ ਕਲਾ ਸਾਰਿਆਂ ਵਿੱਚ ਨਹੀਂ ਹੁੰਦੀ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭ-ਕਾਮਨਾਵਾਂ ਦਿੱਤੀਆਂ।