
ਸਕੂਲੀ ਬੱਚਿਆਂ ਨੂੰ ਵਿਰਸੇ ਨਾਲ ਜੋੜ੍ਹਨ ਲਈ ਸੈਂਕੜੇ ਵਿਦਿਆਰਥੀਆਂ ਨੂੰ ਦਸਤਾਰਾਂ ਵੰਡੀਆਂ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਨਵੰਬਰ:
ਸਕੂਲੀ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਅਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮਨੋਰਥ ਨਾਲ ਸਮਾਜ ਸੇਵੀ ਨੌਜਵਾਨ ਆਗ ਸੁਰਿੰਦਰਪਾਲ ਸਿੰਘ ਬਿੱਟੂ ਅਤੇ ਕੁਲਵਿੰਦਰ ਸਿੰਘ ਰਿੰਕੂ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਪ੍ਰਿੰਸੀਪਲ ਸਪਿੰਦਰ ਸਿੰਘ ਦੀ ਅਗਵਾਈ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਸੁਰਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਸਮਾਜ ਵਿੱਚ ਵਿਚਰਦਿਆਂ ਸਿੱਖ ਨੌਜਵਾਨਾਂ ਅੰਦਰ ਵੱਧ ਰਿਹਾ ਪਤਿਤਪੁਣਾ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ। ਜਿਸ ਨੂੰ ਅਸੀਂ ਅਜਿਹੇ ਉਪਰਾਲਿਆਂ ਨਾਲ ਠੱਲ੍ਹ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਦੀ ਪ੍ਰੇਰਨਾ ਵੀ ਦਿੱਤੀ। ਇਸੇ ਦੌਰਾਨ ਪ੍ਰਿੰਸੀਪਲ ਸੁਪਿੰਦਰ ਸਿੰਘ ਨੇ ਸ੍ਰੀ ਬਿੱਟੂ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਗੁਰਦਾਤ ਸਿੰਘ, ਪਰਮਿੰਦਰ ਸਿੰਘ ਚਰਹੇੜੀ, ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।