ਚੰਡੀਗੜ੍ਹ ਵਿੱਚ ਪੰਜਾਬੀ ਲਾਗੂ ਕਰਵਾਉਣ ਲਈ ਭੁੱਖ-ਹੜਤਾਲ ਵਿੱਚ ਬੈਠਣਗੇ ਸੈਕਟਰ-76 ਤੋਂ 80 ਦੇ ਅਲਾਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਇੱਥੋਂ ਦੇ ਨਵ ਨਿਰਮਾਣ ਅਧੀਨ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈਲਫੇਅਰ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਚੰਡੀਗੜ੍ਹ ਪੰਜਾਬੀ ਮੰਚ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਵੱਲੋੱ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦੇੇ ਸਬੰਧ ਵਿੱਚ 19 ਫਰਵਰੀ ਨੂੰ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਸਮੁੱਚੇ ਕਾਰਜਕਾਰਨੀ ਮੈਂਬਰਾਂ ਨੇ ਹੱਥ ਖੜੇ ਕਰਕੇ ਭੁੱਖ ਹੜਤਾਲ ਵਿੱਚ ਬੈਠਣ ਦਾ ਫੈਸਲਾ ਕੀਤਾ। ਕਮੇਟੀ ਦੇ ਸਰਪ੍ਰਸਤ ਰਘਬੀਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵੱਲੋੱ ਚੰਡੀਗੜ੍ਹ ਮੰਚ ਦੇ ਸੱਦੇ ਤੇ ਪੰਜਾਬੀ ਹਿਤੈਸੀਆਂ ਦੇ ਹੱਕ ਵਿੱਚ ਮਾਂ-ਬੋਲੀ ਨੂੰ ਬਣਦਾ ਸਨਮਾਨ ਦੇਣ ਲਈ ਸੰਘਰਸ਼ ਵਿੱਚ ਹਿੱਸਾ ਪਾਇਆ ਹੈ ਅਤੇ ਅਤੇ ਹੁਣ ਵੀ ਉਹ ਆਪਣੇ ਸਮੁੱਚੇ ਸਾਥੀਆਂ ਸਮੇਤ ਇਸ ਭੁੱਖ-ਹੜਤਾਲ ਵਿੱਚ ਸ਼ਿਰਕਤ ਕਰਨਗੇ।
ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ, ਰਣਜੀਤ ਸਿੰਘ ਜਨਰਲ ਸਕੱਤਰ, ਜੀ.ਐਸ. ਪਠਾਣੀਆਂ ਵਿੱਤ ਸਕੱਤਰ, ਸਰਦੂਲ ਸਿੰਘ ਪੂੰਨੀਆਂ ਪ੍ਰੈੱਸ ਸਕੱਤਰ, ਹਰਮੇਸ਼ ਲਾਲ ਜੁਆਇੰਟ ਸਕੱਤਰ, ਅਮਰੀਕ ਸਿੰਘ, ਅਮਰੀਕ ਸਿੰਘ ਕਾਨੂੰਨੀ ਸਲਾਹਕਾਰ, ਡਾ. ਮਨਮੋਹਨ ਸਿੰਘ, ਅਧਿਆਤਮ ਪ੍ਰਕਾਸ਼, ਸੰਤ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਢੀਂਡਸਾ, ਸੁਦਰਸ਼ਨ ਸਿੰਘ, ਨਿਰਮਲ ਸਿੰਘ ਸੱਭਰਵਾਲ, ਹਰਮੇਸ਼ ਲਾਲ ਕਾਰਜਕਾਰਨੀ ਮੈਂਬਰ, ਹਰਦਿਆਲ ਚੰਦ ਬਡਬਰ, ਜਗਤਾਰ ਸਿੰਘ, ਜਗਤਾਰ ਸਿੰਘ, ਦਿਆਲ ਚੰਦ ਪ੍ਰਧਾਨ ਸੈਕਟਰ-77, ਕ੍ਰਿਸ਼ਨਾ ਮਿੱਤੂ ਪ੍ਰਧਾਨ ਸੈਕਟਰ-78, ਐਮ.ਪੀ ਸਿੰਘ ਪ੍ਰਧਾਨ ਸੈਕਟਰ-79 ਸ਼ਾਮਲ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…