nabaz-e-punjab.com

ਮੁਹਾਲੀ ਏਅਰਪੋਰਟ ਸੜਕ ’ਤੇ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਮੁਹਾਲੀ ਏਅਰਪੋਰਟ ਸੜਕ ’ਤੇ ਸਨਅਤੀ ਏਰੀਆ ਵਿੱਚ ਲਾਲ ਬੱਤੀ ਪੁਆਇੰਟ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਭਿਆਨਕ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਥੋਂ ਦੇ ਟੀਡੀਆਈ ਸੈਕਟਰ-110 ਦਾ ਵਸਨੀਕ ਆਪਣੀ ਪਤਨੀ ਐਕਟਿਵਾ ਦੇ ਸਵਾਰ ਹੋ ਕੇ ਖਰੜ ਤੋਂ ਮੁਹਾਲੀ ਏਅਰਪੋਰਟ ਵੱਲ ਜਾ ਰਹੇ ਸਨ, ਜਦੋਂ ਉਹ ਸਨਅਤੀ ਏਰੀਆ ਪੁਲੀਸ ਚੌਂਕੀ ਨੇੜੇ ਕੁਆਰਕ ਕੰਪਨੀ ਟਰੈਫ਼ਿਕ ਲਾਈਟ ਪੁਆਇੰਟ ਕੋਲ ਪਹੁੰਚੇ ਤਾਂ ਪਿੱਛੋਂ ਖਰੜ ਵਾਲੇ ਪਾਸਿਓਂ ਤੋਂ ਹੀ ਆ ਰਹੇ ਇੱਕ ਤੇਜ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਪਤੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਦੋਵੇਂ ਇੰਡਸ ਹਸਪਤਾਲ ਮੁਹਾਲੀ ਵਿੱਚ ਦੰਦਾਂ ਦੇ ਡਾਕਟਰ ਕੋਲ ਇਲਾਜ ਲਈ ਗਏ ਸੀ ਅਤੇ ਵਾਪਸੀ ਵੇਲੇ ਇਹ ਹਾਦਸਾ ਵਾਪਰ ਗਿਆ।
ਸਨਅਤੀ ਏਰੀਆ ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਖਰੜ ਵਾਲੇ ਪਾਸਿਓਂ ਆ ਰਿਹਾ ਟਿੱਪਰ ਘਟਨਾ ਸਥਾਨ ਨੇੜੇ ਪਹੁੰਚ ਕੇ ਅਚਾਨਕ ਬੇਕਾਬੂ ਹੋ ਗਿਆ ਸੀ, ਜਿਸ ਕਾਰਨ ਉਸ ਨੇ ਐਕਟਿਵਾ ’ਤੇ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਐਕਟਿਵਾ ਅਤੇ ਟਿੱਪਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਇਸ ਸਬੰਧੀ ਟਿੱਪਰ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …