Share on Facebook Share on Twitter Share on Google+ Share on Pinterest Share on Linkedin ਸ਼ਹੀਦੀ ਸਮਾਰਕ ਹੁਸੈਨੀਵਾਲਾ, ਸਾਰਾਗੜ੍ਹੀ, ਫਿਰੋਜ਼ਸ਼ਾਹ ਤੇ ਹੋਰ ਇਤਿਹਾਸਕ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ: ਸਿੱਧੂ ਹੁਸੈਨੀਵਾਲਾ ਸਰਹੱਦ ਨੂੰ ਭਾਰਤ-ਪਾਕਿ ਵਿਚਕਾਰ ਵਪਾਰ ਲਈ ਖੋਲ੍ਹਣ ਲਈ ਕੇਂਦਰ ਕੋਲ ਸੰਜੀਦਗੀ ਨਾਲ ਪੈਰਵਾਈ ਕੀਤੀ ਜਾਵੇਗੀ ਤੂੜੀ ਬਾਜ਼ਾਰ ਫਿਰੋਜ਼ਪੁਰ ਵਿੱਚ ਆਜ਼ਾਦੀ ਸੰਗਰਾਮੀਆਂ ਦੀ ਯਾਦ ਵਿੱਚ ਢੁਕਵੀਂ ਯਾਦਗਾਰ ਬਣੇਗੀ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਫਿਰੋਜ਼ਪੁਰ, 14 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿਚਲੀਆਂ ਇਤਿਹਾਸਕ ਮਹੱਤਤਾ ਵਾਲੀਆਂ ਪੁਰਾਤਨ ਥਾਵਾਂ/ਇਮਾਰਤਾਂ ਦੀ ਵਿਸ਼ੇਸ਼ ਤੋਰ ਤੇ ਸਾਂਭ ਸੰਭਾਲ ਕਰ ਕੇ ਉਨ੍ਹਾਂ ਨੂੰ ਸੈਲਾਨੀ ਕੇਂਦਰਾਂ ਵੱਜੋ ਵਿਕਸਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਸਾਡੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ। ਇਹ ਪ੍ਰਗਟਾਵਾ ਸ. ਨਵਜੋਤ ਸਿੰਘ ਸਿੱਧੂ ਕੈਬਿਨਟ ਮੰਤਰੀ ਸਥਾਨਕ ਸਰਕਾਰਾਂ, ਸਭਿਆਚਾਰਕ ਸੈਰ ਸਪਾਟਾ ਵਿਭਾਗ ਪੰਜਾਬ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਨ ਦੋਰਾਨ ਕੀਤਾ। ਇਸ ਮੌਕੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਬੀਬੀ ਸਤਿਕਾਰ ਕੌਰ ਗਹਿਰੀ, ਚਮਕੌਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਹਾਜ਼ਰ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਹੁਸੈਨੀਵਾਲਾ ਸਰਹੱਦ ਜਿੱਥੇ 1971 ਤੋਂ ਪਹਿਲਾਂ ਭਾਰਤ-ਪਾਕਿ ਵਿਚਕਾਰ ਵੱਡੀ ਪੱਧਰ ਤੇ ਵਪਾਰ ਹੁੰਦਾ ਸੀ ਨੂੰ ਦੋਬਾਰਾ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਲਈ ਖੋਲ੍ਹਣ ਵਾਸਤੇ ਕੇਂਦਰ ਸਰਕਾਰ ਕੋਲ ਸੰਜੀਦਗੀ ਨਾਲ ਕੇਸ ਦੀ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਾਘਾ ਬਾਰਡਰ ਰਾਹੀਂ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਹੋ ਸਕਦਾ ਹੈ ਤਾਂ ਹੁਸੈਨੀਵਾਲਾ ਸਰਹੱਦ ਵਪਾਰ ਲਈ ਖੋਲ੍ਹਣ ਵਾਸਤੇ ਕੀ ਦਿੱਕਤ ਹੈ। ਉਨ੍ਹਾਂ ਕਿਹਾ ਕਿ ਇਹ ਸਰਹੱਦ ਵਪਾਰ ਲਈ ਖੱੁਲਣ ਮਗਰੋਂ ਦੋਹਾਂ ਦੇਸ਼ਾਂ ਵਿਚਕਾਰ ਜਿੱਥੇ ਅਮਨ ਸ਼ਾਂਤੀ ਦਾ ਮਾਹੌਲ ਪੈਦਾ ਹੋਵੇਗਾ ਉੱਥੇ ਹੀ ਦੋਵਾਂ ਦੇਸ਼ਾਂ ਦੇ ਆਰਥਿਕ, ਧਾਰਮਿਕ ਅਤੇ ਸਮਾਜਿਕ ਰਿਸ਼ਤੇ ਹੋਰ ਪੱਕੇ ਹੋਣਗੇ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ, ਸਿੱਖ ਫ਼ੌਜਾਂ ਵੱਲੋਂ ਆਜ਼ਾਦੀ ਲਈ ਅੰਗਰੇਜ਼ਾਂ ਨਾਲ ਲੜੀਆਂ ਗਈਆਂ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਸਭਰਾਵਾਂ ਦੀਆਂ ਲੜਾਈਆਂ ਵਾਲੇ ਇਤਿਹਾਸਕ ਸਥਾਨਾਂ ਅਤੇ ਸਿੱਖ ਰੈਜੀਮੈਂਟ ਦੇ ਬਹਾਦਰ ਫ਼ੌਜੀਆਂ ਦੀ ਅਦੁੱਤੀ ਕੁਰਬਾਨੀ ਦੀ ਯਾਦਗਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫਿਰੋਜ਼ਪੁਰ ਛਾਉਣੀ ਆਦਿ ਦੀ ਇਤਿਹਾਸਕ ਮਹੱਤਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਇਨ੍ਹਾਂ ਇਤਿਹਾਸਕ ਸਥਾਨਾਂ ਨੂੰ ਪੂਰੀ ਦੁਨੀਆ ਦੇ ਨਕਸ਼ੇ ਤੇ ਸੈਲਾਨੀ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਕੰਮ ਲਈ ਜਲਦੀ ਹੀ ਵਿਸ਼ੇਸ਼ ਟੀਮ ਫਿਰੋਜ਼ਪੁਰ ਭੇਜੀ ਜਾਵੇਗੀ ਜੋ ਕਿ ਉਨ੍ਹਾਂ ਨੂੰ ਇਨ੍ਹਾਂ ਇਤਿਹਾਸਕ ਸਥਾਨਾਂ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦੇਵੇਗੀ। ਇਸ ਮੌਕੇ ਸ੍ਰੀ ਸਿੱਧੂ ਨੇ ਫਿਰੋਜ਼ਪੁਰ ਵਾਸੀਆਂ ਦੀ ਮੰਗ ’ਤੇ ਐਲਾਨ ਕੀਤਾ ਕਿ ਫਿਰੋਜ਼ਪੁਰ ਸ਼ਹਿਰ ਦੇ ਤੂੜੀ ਬਾਜ਼ਾਰ ਵਿਖੇ ਸਥਿਤ ਆਜ਼ਾਦੀ ਸੰਗਰਾਮੀਆਂ ਦੀ ਲੁਕਣਗਾਹ ਜਿਸ ਨੂੰ ਸਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਨੋਟੀਫਾਈਡ ਕੀਤਾ ਗਿਆ ਹੈ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ ਅਤੇ ਇਸ ਕੰਮ ਲਈ 20 ਲੱਖ ਰੁਪਏ ਤੋਂ ਜ਼ਿਆਦਾ ਰਾਸ਼ੀ ਖ਼ਰਚੀ ਜਾਵੇਗੀ ਤਾਂ ਜੋ ਲੋਕ ਇਸ ਇਤਿਹਾਸਕ ਸਥਾਨ ਤੋਂ ਵੱਧ ਤੋਂ ਵੱਧ ਪੇ੍ਰਰਨਾ ਲੈ ਸਕਣ। ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਸਿੱਧੂ ਤੇ ਸਮੂਹ ਆਗੂਆਂ ਦਾ ਫਿਰੋਜ਼ਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ। ਸ੍ਰੀ ਸੋਢੀ ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਅਮੀਰ ਧਾਰਮਿਕ, ਇਤਿਹਾਸਕ ਤੇ ਪੁਰਾਤਨ ਵਿਰਾਸਤ ਹੈ ਜਿਸ ਨੂੰ ਸੰਭਾਲਣ ਦੀ ਲੋੜ ਹੈ। ਉਨ੍ਹਾਂ ਸ. ਸਿੱਧੂ ਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਹੁਸੈਨੀਵਾਲਾ, ਫ਼ਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ ਅਤੇ ਗੁਰੂਹਰਸਹਾਏ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਨੂੰ ਪੂਰੀ ਦੁਨੀਆ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਲੋਕ ਇਸ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਹੋ ਸਕਣ। ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸ਼੍ਰੀ ਸੋਢੀ ਨੂੰ ਯਕੀਨ ਦੁਆਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾ ਤੇ ਪੰਜਾਬ ਸਰਕਾਰ ਵੱਲੋਂ ਸੰਜੀਦਗੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵੀ.ਕੇ. ਮੀਨਾ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ, ਡਿਪਟੀ ਕਮਿਸ਼ਨਰ ਰਾਮਵੀਰ, ਗੌਰਵ ਗਰਗ ਐਸ.ਐਸ.ਪੀ, ਹਰਜਿੰਦਰ ਸਿੰਘ ਬਿੱਟੂ ਸਾਂਘਾ, ਗੁਰਦੀਪ ਸਿੰਘ ਢਿੱਲੋਂ, ਰਵੀ ਸ਼ਰਮਾ, ਹਰਿੰਦਰ ਸਿੰਘ ਖੋਸਾ, ਗੁਰਭੇਜ ਸਿੰਘ ਟਿੱਬੀ, ਧਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਬੀਰ ਸਿੰਘ ਬਾਠ, ਅਜੈ ਜੋਸ਼ੀ, ਰਿੰਕੂ ਗਰੋਵਰ ਸਮੇਤ ਵੱਡੀ ਗਿਣਤੀ ਵਿਚ ਰਾਜਸੀ ਆਗੂ ਅਤੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ