ਮੈਂ ਅਕਾਲੀ ਦਲ ਦੀ ਵਫਾਦਾਰ ਮੈਂਬਰ ਹਾਂ ਤੇ ਹਮੇਸ਼ਾਂ ਰਹਾਂਗੀ: ਸਤਵਿੰਦਰ ਕੌਰ ਸਰਾਓ

ਬੀਬੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜਲਦੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਸਰਾਓ

ਨਬਜ਼-ਏ-ਪੰਜਾਬ ਬਿਊਰੋ, ਖਰੜ, 15 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਇਤਸਰੀ ਵਿੰਗ ਖਰੜ ਸ਼ਹਿਰੀ ਦੀ ਪ੍ਰਧਾਨ ਬੀਬੀ ਸਤਵਿੰਦਰ ਕੌਰ ਸਰਾਓ ਨੇ ਸਪੱਸ਼ਟ ਕੀਤਾ ਕਿ ਉਹ ਅਕਾਲੀ ਦਲ ਦੀ ਵਫ਼ਾਦਾਰ ਮੈਂਬਰ ਹੈ ਅਤੇ ਹਮੇਸ਼ਾਂ ਅਕਾਲੀ ਦਲ ਨਾਲ ਜੁੜੇ ਰਹਿਣਗੇ। ਅੱਜ ਇੱਥੇ ਜਾਰੀ ਬਿਆਨ ਵਿੱਚ ਬੀਬੀ ਸਰਾਓ ਬੀਤੇ ਦਿਨੀਂ ਵੱਖ-ਵੱਖ ਅਖ਼ਬਾਰਾਂ ਵਿੱਚ ਇੱਕ ਸਾਜ਼ਿਸ਼ ਦੇ ਤਹਿਤ ਪ੍ਰਕਾਸ਼ਿਤ ਕਰਵਾਈਆਂ ਗਈਆਂ ਖ਼ਬਰਾਂ ਦਾ ਖੰਡਨ ਕਰਦਿਆਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਹਨ ਅਤੇ ਨਾ ਹੀ ਉਨ੍ਹਾਂ ਨੇ ਅਜਿਹਾ ਕੋਈ ਅਖ਼ਬਾਰੀ ਬਿਆਨ ਦਿੱਤਾ ਅਤੇ ਨਾ ਹੀ ਕੋਈ ਅਜਿਹੀ ਘੋਸ਼ਣ ਕੀਤੀ ਹੈ। ਉਨ੍ਹਾਂ ਲਿਖਤੀ ਬਿਆਨ ਰਾਹੀਂ ਇਹ ਵੀ ਸਪੱਸ਼ਟ ਕੀਤਾ ਕਿ ਬੀਤੇ ਦਿਨ ਉਹ ਖਰੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਪ੍ਰੇਮ ਸਿੰਘ ਰੋਮਾਣਾ ਦੇ ਘਰ ਜਰੂਰ ਗਏ ਸੀ ਅਤੇ ਮੀਟਿੰਗ ਵਿੱਚ ਮੌਜੂਦਾ ਹਾਲਾਤਾਂ ’ਤੇ ਚਰਚਾ ਕਰਦਿਆਂ ਕੁੱਝ ਅਕਾਲੀ ਕੌਂਸਲਰਾਂ ਨੇ ਪਾਰਟੀ ਛੱਡਣ ਦਾ ਫੈਸਲਾ ਲਿਆ। ਜਿਸ ਨਾਲ ਉਹ ਬਿਲਕੁਲ ਵੀ ਸਹਿਮਤ ਨਹੀਂ ਹਨ। ਕਿਉਂਕਿ ਇਹ ਕੁੱਝ ਕੁ ਕੌਂਸਲਰਾਂ ਦਾ ਨਿੱਜੀ ਫੈਸਲਾ ਸੀ। ਪ੍ਰੰਤੂ ਅਗਲੇ ਦਿਨ ਉਹ ਅਖ਼ਬਾਰਾਂ ਵਿੱਚ ਇਹ ਖ਼ਬਰ ਪੜ੍ਹ ਹੈਰਾਨ ਰਹਿ ਗਈ ਕਿ ਉਨ੍ਹਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਹ ਸਰਾਸਰ ਬਿਲਕੁਲ ਗਲਤ ਅਤੇ ਉਨ੍ਹਾਂ ਨੂੰ ਬਦਨਾਮ ਨੂੰ ਬਦਨਾਮ ਕਰਨ ਲਈ ਕੀਤਾ ਗਿਆ ਹੈ।
ਬੀਬੀ ਸਰਾਓ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਪੂਰਨ ਭਰੋਸਾ ਹੈ ਅਤੇ ਭਵਿੱਖ ਵਿੱਚ ਵੀ ਉਹ ਅਕਾਲੀ ਦਲ ਨਾਲ ਜੁੜੇ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਬੀਬੀਆਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਖਰੜ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਅਤੇ ਡੇਰਾਬੱਸੀ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਅਤੇ ਮੁਹਾਲੀ ਤੋਂ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਕਮਰਕੱਸੇ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…